ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ  ਵੱਡਾ ਝਟਕਾਜੀਤਿਨਪ੍ਰਸਾਦਭਾਜਪਾਵਿਚਸ਼ਾਮਲ
Published : Jun 10, 2021, 12:33 am IST
Updated : Jun 10, 2021, 12:33 am IST
SHARE ARTICLE
image
image

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ  ਵੱਡਾ ਝਟਕਾ, ਜੀਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ


ਪੀਯੂਸ਼ ਗੋਇਲ ਤੇ ਅਨਿਲ ਬਲੂਨੀ ਨੇ ਦਿਵਾਈ ਮੈਂਬਰਸ਼ਿਪ

ਨਵੀਂ ਦਿੱਲੀ, 9 ਜੂਨ : ਲੰਬੇ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚਲ ਰਹੇ ਆਗੂ ਜੀਤਿਨ ਪ੍ਰਸਾਦ ਨੇ ਬੁਧਵਾਰ ਨੂੰ  ਭਾਜਪਾ ਦਾ ਪੱਲਾ ਫੜ ਲਿਆ | ਉਤਰ ਪ੍ਰਦੇਸ਼ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਸ ਨੂੰ  ਵੱਡੇ ਝਟਕੇ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ | ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਭਾਜਪਾ ਸਾਂਸਦ ਅਨਿਲ ਬਲੂਨੀ ਦੀ ਮੌਜੂਦਗੀ ਵਿਚ ਪ੍ਰਸਾਦ ਨੇ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਕਰਵਾਈ ਇਕ ਪੱਤਰਕਾਰ ਵਾਰਤਾ ਦੌਰਾਨ ਭਾਜਪਾ ਦੀ ਮੈਂਬਰਸ਼ਿਪ ਪ੍ਰਵਾਨ ਕੀਤੀ | 
  ਗੋਇਲ ਨੇ ਉਨ੍ਹਾਂ ਨੂੰ  ਭਾਜਪਾ ਦੀ ਮੈਂਬਰਸ਼ਿਪ ਦਿਵਾਈ ਅਤੇ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਭਾਜਪਾ ਨੂੰ  ਉਨ੍ਹਾਂ ਦੇ ਤਜਰਬਿਆਂ ਦਾ ਲਾਭ ਮਿਲੇਗਾ |'' ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਜੀਤਿਨ ਪ੍ਰਸਾਦ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ | ਜੀਤਿਨ ਪ੍ਰਸਾਦ ਉਨ੍ਹਾਂ 23 ਆਗੂਆਂ ਵਿਚ ਸ਼ਾਮਲ ਸਨ ਜਿਨ੍ਹਾਂ ਨੇ ਪਿਛਲੇ ਸਾਲ ਕਾਂਗਰਸ ਵਿਚ ਸਰਗਰਮ ਅਗਵਾਈ ਅਤੇ ਸੰਗਠਨਾਤਮਕ ਚੋਣ ਦੀ ਮੰਗ ਲਈ ਪਾਰਟੀ ਪ੍ਰਧਾਨ ਸੋਨੀਆਂ ਗਾਂਧੀ ਨੂੰ  ਚਿੱਠੀ ਲਿਖੀ ਸੀ, ਜਿਸ ਤੋਂ ਬਾਅਦ ਇਸ ਚਿੱਠੀ ਕਾਰਨ ਕਾਫੀ ਵਿਵਾਦ ਵੀ ਹੋਇਆ ਸੀ |
  ਭਗਵਾਂ ਪਾਰਟੀ ਵਿਚ ਸ਼ਾਮਲ ਹੋਣ ਦਾ ਕਾਰਨ ਦਸਦੇ ਹੋਏ ਪ੍ਰਸਾਦ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿਚ ਉਨ੍ਹਾਂ ਮਹਿਸੂਸ ਕੀਤਾ ਕਿ ਜੇਕਰ ਦੇਸ਼ ਵਿਚ ਅਸਲੀ ਮਾਇਨੇ ਵਿਚ ਕੋਈ ਸਿਆਸੀ ਦਲ ਹੈ ਤਾਂ ਉਹ ਭਾਜਪਾ ਹੀ ਹੈ | ਯਾਦ ਰਹੇ ਕਿ ਜੀਤਿਨ ਪ੍ਰਸਾਦ ਦੇ ਪਿਛਲੀਆਂ ਲੋਕਸਭਾ ਚੋਣਾਂ ਦੌਰਾਨ ਵੀ ਭਾਜਪਾ ਵਿਚ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਰਾਹੁਲ ਗਾਂਧੀ ਦੇ ਸਮਝਾਉਣ 'ਤੇ ਉਨ੍ਹਾਂ ਨੇ ਅਪਣਾ ਫ਼ੈਸਲਾ ਬਦਲ ਦਿਤਾ ਸੀ | ਜੀਤੀਨ ਪ੍ਰਸਾਦ ਕਾਂਗਰਸ ਦੇ ਸੀਨੀਅਰ ਆਗੂ ਜਤਿੰਦਰ ਪ੍ਰਸਾਦ ਦੇ ਪੁੱਤਰ ਹਨ ਜਿਨ੍ਹਾਂ ਨੇ ਪਾਰਟੀ ਵਿਚ ਕਈ ਅਹਿਮ ਅਹੁਦਿਆਂ 'ਤੇ ਅਪਣੀ ਸੇਵਾ ਦਿਤੀ ਸੀ | ਉਨ੍ਹਾਂ ਨੇ ਸੋਨੀਆਂ ਗਾਂਧੀ ਵਿਰੁਧ ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਵੀ ਲੜੀ ਸੀ |                     (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement