ਲੁਧਿਆਣਾ ਪੁਲਿਸ ਨੇ 95 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕੀਤਾ ਕਾਬੂ
Published : Jun 10, 2022, 3:14 pm IST
Updated : Jun 10, 2022, 3:14 pm IST
SHARE ARTICLE
photo
photo

ਨਾਕਾਬੰਦੀ ਵੇਖ ਭਜਾ ਲਈ ਸੀ ਗੱਡੀ

 

 ਲੁਧਿਆਣਾ: ਪੰਜਾਬ ਦੇ ਲੁਧਿਆਣਾ ਸ਼ਹਿਰ 'ਚ ਜ਼ਿਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ 'ਚ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 95 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਕਈ ਬੈਂਕਾਂ ਦੇ ਏ.ਟੀ.ਐਮ. ਕਾਰਡ ਬਰਾਮਦ ਕੀਤੇ  ਹਨ। ਥਾਣਾ ਮਾਡਲ ਟਾਊਨ ਚੌਕੀ ਆਤਮਾ ਨਗਰ ਦੇ ਇੰਚਾਰਜ ਜਰਨੈਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੁੱਗਰੀ ਨਹਿਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ। 

 

PHOTOPHOTO

 

ਇਸ ਦੌਰਾਨ ਜਵੱਦੀ ਪੁਲ ਪੱਖੋਵਾਲ ਰੋਡ ਵਾਲੇ ਪਾਸੇ ਤੋਂ ਇੱਕ ਕਾਰ ਆ ਰਹੀ ਸੀ। ਜਿਵੇਂ ਹੀ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਤੁਰੰਤ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਅਤੇ ਕਾਰ ਦੀ ਅਗਲੀ ਸੀਟ 'ਤੇ ਬੈਠੇ ਵਿਅਕਤੀ ਨੇ ਖਿੜਕੀ ਖੋਲ੍ਹ ਕੇ ਇਕ ਭਾਰੀ ਲਿਫਾਫਾ ਬਾਹਰ ਸੁੱਟ ਦਿੱਤਾ। ਪੁਲਿਸ ਨੇ ਕਾਰ ਚਾਲਕ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਲਿਆ ਹੈ।

ਹਨੇਰਾ ਹੋਣ ਕਾਰਨ ਪੁਲਿਸ ਨੇ ਸਰਚ ਲਾਈਟ ਦੀ ਮਦਦ ਨਾਲ ਨੌਜਵਾਨਾਂ ਵੱਲੋਂ ਸੁੱਟਿਆ ਲਿਫਾਫਾ ਵੀ ਬਰਾਮਦ ਕਰ ਲਿਆ। ਉਸ ਲਿਫ਼ਾਫ਼ੇ ਵਿੱਚ ਹੈਰੋਇਨ ਸੀ। ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬੱਬੂ ਵਾਸੀ ਜੰਮੂ ਕਲੋਨੀ ਅਤੇ ਹਰਦੀਪ ਸਿੰਘ ਉਰਫ਼ ਕਮਲ ਵਾਸੀ ਨਿਊ ਸ਼ਿਮਲਾਪੁਰੀ ਲੁਧਿਆਣਾ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ 95 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਵੱਖ-ਵੱਖ ਬੈਂਕਾਂ ਦੇ ਕਈ ਏਟੀਐਮ ਕਾਰਡ ਬਰਾਮਦ ਕੀਤੇ ਹਨ।

ਪੁਲਿਸ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ ਕਿ ਉਹ ਨਸ਼ਾ ਤਸਕਰੀ ਦਾ ਸਾਮਾਨ ਕਿਸ ਪਾਸੋਂ ਲਿਆਉਂਦੇ ਸਨ ਅਤੇ ਕਿਸ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement