ਅੰਮ੍ਰਿਤਸਰ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਘਰ ਦਾ ਸਾਮਾਨ ਸੜ ਕੇ ਹੋਇਆ ਸੁਆਹ
Published : Jun 10, 2022, 11:01 am IST
Updated : Jun 10, 2022, 11:09 am IST
SHARE ARTICLE
Terrible fire in slums in Amritsar
Terrible fire in slums in Amritsar

ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਕੀਤੀ ਅਪੀਲ

 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਲਾ ਸਬਜ਼ੀ ਮੰਡੀ ਨੇੜੇ ਝੁੱਗੀਆਂ ਵਿੱਚ ਵੀਰਵਾਰ ਸ਼ਾਮ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ। ਗਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਰੱਖੀ ਨਕਦੀ ਅਤੇ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਸਾਰੇ ਕੰਮ 'ਤੇ ਗਏ ਹੋਏ ਸਨ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

 

Terrible fire in slums in AmritsarTerrible fire in slums in Amritsar

ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ ਅਤੇ ਸ਼ਾਮ ਨੂੰ ਸਾਰੇ ਪਰਿਵਾਰਿਕ ਮੈਂਬਰ ਸਬਜ਼ੀ ਮੰਡੀ ਵਿੱਚ ਲੱਗੇ ਹੋਏ ਸਨ। ਅਚਾਨਕ ਕੁਝ ਲੋਕ ਭੱਜ ਕੇ ਆਏ ਅਤੇ ਝੁੱਗੀਆਂ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ। ਲੋਕ ਬਾਲਟੀਆਂ 'ਚੋਂ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਅੱਗ ਤੇਜ਼ੀ ਨਾਲ ਫੈਲ ਗਈ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਕੁਝ ਦੇਰ ਬਾਅਦ ਦੋ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।

 

FIREFIRE

ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਾਮ ਸਮੇਂ ਤੇਜ਼ ਹਵਾ ਚੱਲ ਰਹੀ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰਨ 'ਚ ਸਮਾਂ ਨਹੀਂ ਲਗਾਇਆ। ਚਾਰ ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਝੁੱਗੀਆਂ ਵਿੱਚ ਰੱਖਿਆ ਸਾਰਾ ਸਮਾਨ ਸੜ ਗਿਆ ਹੈ। ਮਨੀਸ਼, ਸੁਖੀਆ ਦੇਵੀ ਅਤੇ ਸ਼ਾਹਬਾਜ਼ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਘਰ ਸੜ ਕੇ ਸੁਆਹ ਹੋ ਗਿਆ ਹੈ। ਘਰ 'ਚ ਰੱਖੀ 50 ਹਜ਼ਾਰ ਰੁਪਏ ਦੀ ਨਕਦੀ, ਫੜਿਆ ਅਤੇ ਕੀਮਤੀ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement