ਲੁਧਿਆਣਾ 'ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ, ਲੁਟੇਰੇ ਕਰੀਬ 7 ਕਰੋੜ ਰੁਪਏ ਲੈ ਕੇ ਹੋਏ ਫ਼ਰਾਰ 

By : KOMALJEET

Published : Jun 10, 2023, 3:20 pm IST
Updated : Jun 10, 2023, 3:20 pm IST
SHARE ARTICLE
Punjab News
Punjab News

CMS ਕੰਪਨੀ ਦੇ ਦਫ਼ਤਰ 'ਚ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਦਿਤਾ ਵਾਰਦਾਤ ਨੂੰ ਅੰਜਾਮ 


ਮਾਮਲੇ ਦੀ ਜਾਂਚ ਜਾਰੀ
ਲੁਧਿਆਣਾ :
ਲੁਧਿਆਣਾ ਵਿਚ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਹੈ। ਘਟਨਾ ਲੁਧਿਆਣਾ ਦੇ ਰਾਜਪੁਰ ਨਗਰ 'ਚ ਏ.ਟੀ.ਐਮ. 'ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਦੇਰ ਰਾਤ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਵੈਨ ਕੰਪਨੀ ਦੇ ਦਫ਼ਤਰ ਦੀ ਹਦੂਦ ਅੰਦਰ ਖੜ੍ਹੀ ਸੀ। ਲੁਟੇਰਿਆਂ ਵਲੋਂ ਕਰੀਬ 7 ਕਰੋੜ ਰੁਪਏ ਦੀ ਲੁੱਟ ਕੀਤੇ ਜਾਣ ਦਾ ਖ਼ਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ ਵਲੋਂ ਚੋਰੀ ਕੀਤੀ ਗਈ ਕੈਸ਼ ਵੈਨ ਨੂੰ ਬਰਾਮਦ ਕਰ ਲਿਆ ਗਿਆ ਹੈ।  

ਜਾਣਕਾਰੀ ਅਨੁਸਾਰ ਜਿਸ ਇਲਾਕੇ ਵਿਚ ਸੀ.ਐਮ.ਐਸ. ਕੰਮਪਣੀ ਦਾ ਦਫ਼ਤਰ ਹੈ, ਉਹ ਰਿਹਾਇਸ਼ੀ ਇਲਾਕਾ ਹੈ ਅਤੇ ਕੈਸ਼ ਵੈਨ ਕੰਪਨੀ ਦੀਆਂ ਸਾਰੀਆਂ ਗੱਡੀਆਂ ਇਸ ਦੇ ਵਿਚਕਾਰ ਖੜ੍ਹੀਆਂ ਹੁੰਦੀਆਂ ਹਨ, ਰਾਤ ​​ਨੂੰ ਕੈਸ਼ ਭਰਿਆ ਜਾਂਦਾ ਹੈ ਅਤੇ ਕੈਸ਼ ਵੈਨਾਂ ਸਵੇਰੇ-ਸਵੇਰੇ ਆਪੋ-ਅਪਣੇ ਟਿਕਾਣਿਆਂ ਲਈ ਰਵਾਨਾ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ:  ਗੁਜਰਾਤ 'ਚ ISIS ਮਾਡਿਊਲ ਦਾ ਪਰਦਾਫ਼ਾਸ਼, ATS ਨੇ ਪੋਰਬੰਦਰ ਤੋਂ ਔਰਤ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਇਹ ਵੀ ਕੰਪਨੀ ਦੀ ਵੱਡੀ ਲਾਪ੍ਰਵਾਹੀ ਹੈ ਪਰ ਪੁਲਿਸ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ, ਜਲਦ ਹੀ ਇਸ ਦਾ ਪਤਾ ਲਗਾ ਲਿਆ ਜਾਵੇਗਾ। ਉਨ੍ਹਾਂ ਦਸਿਆ ਕਿ  ਨਕਾਬਪੋਸ਼ ਲੁਟੇਰਿਆਂ ਨੇ ਮੁਲਾਜ਼ਮਾਂ ਨੂੰ ਡਰਾ ਕੇ ਬੰਧਕ ਬਣਾਇਆ ਸੀ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ ਹੈ। ਉਨ੍ਹਾਂ ਦਸਿਆ ਕਿ ਲੁਟੇਰਿਆਂ ਦੀ ਗਿਣਤੀ 9 ਤੋਂ 10 ਸੀ।

ਫਿਲਹਾਲ ਪੁਲਿਸ ਵਲੋਂ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਹੁਣ ਇਸ 'ਤੇ ਵੀ ਕੰਮ ਕਰ ਰਹੀ ਹੈ ਕਿ ਕੀ ਮਿਲੀਭੁਗਤ ਹੈ ਜਾਂ ਨਹੀਂ, ਇਸ ਕੰਪਨੀ ਦੇ ਪ੍ਰਬੰਧਕ ਸਾਰੇ ਕਰਮਚਾਰੀਆਂ ਤੋਂ ਪੁੱਛਗਿੱਛ ਲਗਾਤਾਰ ਜਾਰੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement