Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਧੀ ਦੇ ਮੰਗੇਤਰ ਨੇ ਮਾਂ-ਪੁੱਤ ਦਾ ਕੀਤਾ ਕਤਲ
Published : Jun 10, 2024, 11:30 am IST
Updated : Jun 10, 2024, 11:31 am IST
SHARE ARTICLE
Daughter's fiance killed mother and son in Ludhiana News
Daughter's fiance killed mother and son in Ludhiana News

Ludhiana News: ਰਿਸ਼ਤਾ ਤੋੜਨ ਨੂੰ ਲੈ ਕੇ ਵਾਰਦਾਤ ਨੂੰ ਦਿਤਾ ਅੰਜਾਮ

Daughter's fiance killed mother and son in Ludhiana News: ਲੁਧਿਆਣਾ ਦੇ ਦੁੱਗਰੀ ਇਲਾਕੇ 'ਚ ਦੇਰ ਰਾਤ ਡਰ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮ੍ਰਿਤਕ ਪੁਸ਼ਪਾ (55) ਅਤੇ ਪ੍ਰਦੀਪ (20) ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ 'ਚ ਰਖਵਾ ਦਿੱਤਾ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਲੜਕੀ ਦੇ ਮੰਗੇਤਰ ਨੇ ਹੀ ਮਾਂ-ਪੁੱਤ 'ਤੇ ਚਾਕੂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਮੁਲਜ਼ਮ ਅਮਰਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਜਲਦੀ ਹੀ ਇਸ ਦੋਹਰੇ ਕਤਲ ਦਾ ਰਾਜ਼ ਖੋਲ੍ਹੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਪਰਿਵਾਰ ਪੁਲ ਦੇ ਹੇਠਾਂ ਖਿਡੌਣੇ ਵੇਚਦਾ ਸੀ। ਜਾਣਕਾਰੀ ਮੁਤਾਬਕ ਪੁਸ਼ਪਾ ਆਪਣੇ ਬੇਟੇ ਅਤੇ ਬੇਟੀ ਨਾਲ ਫੁੱਟਪਾਥ ਦੇ ਹੇਠਾਂ ਰਹਿੰਦੀ ਸੀ। ਉਹ ਉੱਥੇ ਸਾਮਾਨ ਅਤੇ ਖਿਡੌਣੇ ਵੇਚਦੇ ਸਨ। ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ ਲੜਕੀ ਦੀ ਅਮਰਜੀਤ ਨਾਲ ਮੰਗਣੀ ਕਰਵਾਈ ਸੀ। ਮੰਗਣੀ ਤੋਂ ਕੁਝ ਸਮੇਂ ਬਾਅਦ ਹੀ ਅਮਰਦੀਪ ਦਾ ਪੁਸ਼ਪਾ ਅਤੇ ਪ੍ਰਦੀਪ ਨਾਲ ਝਗੜਾ ਹੋ ਗਿਆ। ਸੂਤਰਾਂ ਮੁਤਾਬਕ ਉਹ ਰਿਸ਼ਤਾ ਤੋੜਨਾ ਚਾਹੁੰਦਾ ਸੀ। ਇਸ ਮੁੱਦੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਈ ਵਾਰ ਝੜਪਾਂ ਵੀ ਹੋ ਚੁੱਕੀਆਂ ਹਨ। ਇਸੇ ਰੰਜਿਸ਼ ਕਾਰਨ ਅਮਰਦੀਪ ਨੇ ਕਤਲ ਕਰ ਦਿਤਾ। ਪਤਾ ਲੱਗਾ ਹੈ ਕਿ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਦੇਰ ਰਾਤ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

(For more Punjabi news apart from Daughter's fiance killed mother and son in Ludhiana News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement