Punjab Weather Update: ਅੱਗ ਵਰ੍ਹਾਉਂਦੀ ਗਰਮੀ ਨੇ AC ਵੀ ਕੀਤੇ ਫੇਲ੍ਹ, ਲੂ ਪੈਣ ਦਾ ਅਲਰਟ ਜਾਰੀ
Published : Jun 10, 2024, 11:51 am IST
Updated : Jun 10, 2024, 11:51 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ ਤਿੰਨ ਡਿਗਰੀ ਵਧਿਆ

Punjab Weather Update News in punjabi : ਪੰਜਾਬ 'ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ 'ਚ ਤਾਪਮਾਨ 'ਚ ਲਗਭਗ 3 ਡਿਗਰੀ ਦਾ ਵਾਧਾ ਹੋਇਆ ਹੈ, ਜਦਕਿ ਘੱਟੋ-ਘੱਟ ਤਾਪਮਾਨ 'ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਘੱਟ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ।

ਇਹ ਵੀ ਪੜ੍ਹੋ: Fighter Pooja Tomar : ਫਾਈਟਰ ਪੂਜਾ ਤੋਮਰ ਨੇ ਰਚਿਆ ਇਤਿਹਾਸ, UFC ਵਿੱਚ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਧੀ ਦੇ ਮੰਗੇਤਰ ਨੇ ਮਾਂ-ਪੁੱਤ ਦਾ ਕੀਤਾ ਕਤਲ

ਜਦੋਂ ਕਿ 11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਿਰ ਤਾਪਮਾਨ 45 ਡਿਗਰੀ ਨੂੰ ਛੂਹ ਜਾਵੇਗਾ
ਪੰਜਾਬ ਵਿੱਚ ਇੱਕ ਦਿਨ ਵਿੱਚ ਔਸਤਨ 3 ਡਿਗਰੀ ਦਾ ਵਾਧਾ ਦੇਖਿਆ ਗਿਆ। ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਭ ਤੋਂ ਵੱਧ 42.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ 3 ਡਿਗਰੀ ਵੱਧ ਸੀ। ਅੱਜ ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਆਉਣ ਵਾਲੇ 3-4 ਦਿਨਾਂ 'ਚ ਪੰਜਾਬ ਦਾ ਤਾਪਮਾਨ ਇਕ ਵਾਰ ਫਿਰ 45 ਡਿਗਰੀ ਨੂੰ ਛੂਹ ਜਾਵੇਗਾ।

(For more Punjabi news apart from Punjab Weather Update News in punjabi,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement