Ludhiana West by-election: ਪੰਜਾਬ ਦੇ ਮੁੱਦਿਆ ਉੱਤੇ ਬਹਿਸ ਕਰਨ ਲਈ ਅਮਨ ਅਰੋੜਾ ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਚੈਲੰਜ
Published : Jun 10, 2025, 6:37 pm IST
Updated : Jun 10, 2025, 6:37 pm IST
SHARE ARTICLE
Ludhiana West by-election: Aman Arora challenges Bharat Bhushan Ashu to debate on Punjab issues
Ludhiana West by-election: Aman Arora challenges Bharat Bhushan Ashu to debate on Punjab issues

'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਕਈ ਦਰਜਨ ਪਰਿਵਾਰ ਪਾਰਟੀ ਵਿੱਚ ਹੋਏ ਸ਼ਾਮਲ

Ludhiana West by-election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਵੱਲੋਂ ਸੰਜੀਵ ਅਰੋੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ  ਦੂਜੀਆਂ ਪਾਰਟੀਆਂ ਦੇ ਵਰਕਰ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਵੋਟਰ ਨੂੰ ਪਤਾ ਹੈ ਕਿ ਕਿਹੜੀ ਪਾਰਟੀ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਿੱਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਦੀ ਬਜਾਏ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਤਸਕਰਾਂ ਉੱਤੇ ਕਾਰਵਾਈ ਕਰ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੰਮ ਕਰ ਰਹੇ ਹਾਂ। ਨਸ਼ਿਆ ਨੂੰ ਜੜ੍ਹੋਂ ਖਤਮ ਕਰਨ ਲਈ ਕਿਹੜੀ ਪਾਰਟੀ ਕੰਮ ਕਰ ਰਹੀ ਹੈ ਜੋ ਪੰਜਾਬ ਦੇ ਲੋਕ ਜਾਣਦੇ ਹਨ।

ਲੁਧਿਆਣਾ ਪੱਛਮੀ ਦੇ ਲੋਕ ਮੁੱਦਿਆ ਦੀ ਗੱਲ ਕਰਦੇ ਹਨ ਅਤੇ ਵਿਕਾਸ ਦੇ ਨਾਂਅ ਉੱਤੇ ਹੀ ਵੋਟ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਜਿਸ ਨੇ 84 ਵਿੱਚ ਸ਼੍ਰੀ ਦਰਬਾਰ ਸਾਹਿਬ ਵਿਖੇ ਹਮਲਾ ਕੀਤਾ ਤੇ ਸਿੱਖਾਂ ਨੂੰ ਸ਼ਹੀਦ ਕੀਤਾ। ਇਸ ਤੋਂ ਇਲਾਵਾ ਦਿੱਲੀ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ 84 ਵੇਲੇ ਪੰਜਾਬ ਦੀ ਲੀਡਰਸ਼ਿਪ ਕਿੱਥੇ ਸੀ।

ਅਮਨ ਅਰੋੜਾ ਨੇ ਕਿਹਾ ਹੈ ਕਿ ਆਸ਼ੂ ਨੇ ਚੋਣ ਲੜਨ ਲਈ ਮੁੱਦਿਆ ਉੱਤੇ ਸਿਆਸਤ ਕਰੋ ਨਾ ਕਿ ਬਹੁਤ ਹਲਕੀਆਂ ਗੱਲਾਂ ਕਰੋ। ਅਮਨ ਅਰੋੜਾ ਨੇ ਆਸ਼ੂ ਨੂੰ ਚੈਲੰਜ ਕੀਤਾ ਹੈ ਕਿ ਜੇਕਰ ਮੁੱਦਿਆ ਉੱਤੇ ਬਹਿਸ ਕਰਨੀ ਹੈ ਤਾਂ ਮੰਚ ਉੱਤੇ ਆਉ ਫਿਰ ਪਤਾ ਲਗੇਗਾ ਕਿਹੜੀ ਪਾਰਟੀ ਨੇ ਪੰਜਾਬ ਦਾ ਵਿਕਾਸ ਕੀਤਾ ਹੈ।

(For more news apart from  Aman Arora challenges Bharat Bhushan Ashu to debate on Punjab issues News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement