Delhi News : ਅਮਰੀਕੀ ਹਵਾਈ ਅੱਡੇ 'ਤੇ ਇੱਕ ਭਾਰਤੀ ਵਿਦਿਆਰਥੀ ਨਾਲ ਹੋਏ ਵਿਵਹਾਰ ਵਿਰੁੱਧ NSUI ਵੱਲੋਂ ਵਿਰੋਧ ਪ੍ਰਦਰਸ਼ਨ

By : BALJINDERK

Published : Jun 10, 2025, 6:10 pm IST
Updated : Jun 10, 2025, 9:11 pm IST
SHARE ARTICLE
ਅਮਰੀਕੀ ਹਵਾਈ ਅੱਡੇ 'ਤੇ ਇੱਕ ਭਾਰਤੀ ਵਿਦਿਆਰਥੀ ਨਾਲ ਹੋਏ ਵਿਵਹਾਰ ਵਿਰੁੱਧ NSUI ਵੱਲੋਂ ਵਿਰੋਧ ਪ੍ਰਦਰਸ਼ਨ
ਅਮਰੀਕੀ ਹਵਾਈ ਅੱਡੇ 'ਤੇ ਇੱਕ ਭਾਰਤੀ ਵਿਦਿਆਰਥੀ ਨਾਲ ਹੋਏ ਵਿਵਹਾਰ ਵਿਰੁੱਧ NSUI ਵੱਲੋਂ ਵਿਰੋਧ ਪ੍ਰਦਰਸ਼ਨ

Delhi News : NSUI ਵਲੋਂ ਪੂਰੇ ਦੇਸ਼ ਵਿਚ ਇਸ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ

Delhi News in Punjabi : ਅਮਰੀਕੀ ਹਵਾਈ ਅੱਡੇ 'ਤੇ ਇੱਕ ਭਾਰਤੀ ਵਿਦਿਆਰਥੀ ਨਾਲ ਹੋਏ ਵਿਵਹਾਰ ਵਿਰੁੱਧ NSUI ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਦਿੱਲੀ NSUI ਦੇ ਪ੍ਰਧਾਨ ਅਸ਼ੀਸ਼ ਲਾਂਬਾ ਨੇ ਕਿਹਾ ਕਿ ਅਮਰੀਕੀ ਹਵਾਈ ਅੱਡੇ 'ਤੇ ਭਾਰਤੀ ਵਿਦਿਆਰਥੀ ਨੂੰ ਹੱਥਕੜੀ ਲਗਾ ਕੇ ਅਪਰਾਧੀ ਵਰਗਾ ਵਿਵਹਾਰ ਕੀਤਾ ਗਿਆ ਬਹੁਤ ਨਿੰਦਣਯੋਗ ਹੈ।

1

ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਮਾਪੇ ਕਿਸ ਤਰ੍ਹਾਂ ਕਰਜਾ ਚੁੱਕੇ ਕੇ ਆਪਣੇ ਬੱਚਿਆ ਨੂੰ ਵਿਦੇਸ਼ ਭੇਜਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜੈ ਸ਼ੰਕਰ ਜੀ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਵਿਦਿਆਰਥੀਆਂ ਨਾਲ ਹੇ ਇਸ ਵਿਵਹਾਰ ਲਈ ਕੌਣ ਜ਼ਿੰਮੇਵਾਰ ਹੋਵੇਗਾ।

ਵਿਦਿਆਰਥੀਆਂ ਨੂੰ ਟਰੰਪ ਸਰਕਾਰ ਦਾ ਇੰਨਾ ਗੰਦਾ ਵਿਵਹਾਰ ਸਹਿਣ ਕਰਨਾ ਪੈ ਰਿਹਾ ਹੈ। ਦਿੱਲੀ NSUI ਦੇ ਪ੍ਰਧਾਨ ਅਸ਼ੀਸ਼ ਲਾਂਬਾ ਨੇ ਕਿਹਾ ਕਿ NSUI ਵਲੋਂ ਪੂਰੇ ਦੇਸ਼ ਵਿਚ ਇਸ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

1

 ਦੱਸ ਦੇਈਏ ਕਿ ਅਮਰੀਕਾ ਦੇ ਇੱਕ ਹਵਾਈ ਅੱਡੇ 'ਤੇ ਇੱਕ ਭਾਰਤੀ ਵਿਦਿਆਰਥੀ ਨਾਲ ਅਪਰਾਧੀ ਵਰਗਾ ਵਿਵਹਾਰ ਕੀਤਾ ਗਿਆ। ਉਸਨੂੰ ਜ਼ਮੀਨ 'ਤੇ ਲੇਟਾਇਆ ਗਿਆ ਅਤੇ ਹੱਥਕੜੀਆਂ ਲਗਾਈਆਂ ਗਈਆਂ। ਇਸ ਘਟਨਾ ਦੌਰਾਨ ਉਹ ਰੋਂਦਾ ਰਿਹਾ, ਵਿਦਿਆਰਥੀ ਅਧਿਕਾਰੀਆਂ ਨੂੰ ਕਹਿੰਦਾ ਰਿਹਾ ਕਿ ਉਹ ਪਾਗਲ ਨਹੀਂ ਹੈ। ਇਸ ਤੋਂ ਬਾਅਦ ਵੀ ਉਸ ਨਾਲ ਅਪਰਾਧੀ ਵਰਗਾ ਵਿਵਹਾਰ ਕੀਤਾ ਗਿਆ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਈ ਅਮਰੀਕੀ ਅਧਿਕਾਰੀਆਂ ਨੇ ਉਸਨੂੰ ਹਵਾਈ ਅੱਡੇ 'ਤੇ ਘੇਰ ਲਿਆ ਹੈ। ਹੱਥਕੜੀਆਂ ਲਗਾਉਣ ਤੋਂ ਬਾਅਦ, ਉਹ ਉਸਦੀ ਰਿਹਾਈ ਦੀ ਮੰਗ ਵੀ ਕਰ ਰਿਹਾ ਹੈ।

(For more news apart from  NSUI protests against treatment of Indian student at US airport News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement