ਨਸ਼ਿਆਂ ਵਿਰੁਧ ਪਿੰਡ-ਪਿੰਡ ਅਲਖ਼ ਜਗਾ ਰਹੇ ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ
Published : Jul 10, 2018, 1:18 am IST
Updated : Jul 10, 2018, 1:18 am IST
SHARE ARTICLE
Former DIG Harinder Singh Chahal
Former DIG Harinder Singh Chahal

ਪੰਜਾਬ ਵਿਚ ਨਸ਼ਿਆਂ ਦੇ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਨੇ ਫਿਰ ਤੋਂ ਜ਼ੋਰ ਫੜ ਲਿਆ ਹੈ..........

ਤਲਵੰਡੀ ਸਾਬੋ : ਪੰਜਾਬ ਵਿਚ ਨਸ਼ਿਆਂ ਦੇ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਨੇ ਫਿਰ ਤੋਂ ਜ਼ੋਰ ਫੜ ਲਿਆ ਹੈ। ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਸਮਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕੀਤਾ ਜਾ ਸਕੇ। ਅਜਿਹੀ ਹੀ ਇਕ ਸਮਾਜਸੇਵੀ ਸ਼ਖ਼ਸੀਅਤ ਹਨ ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ, ਜੋ ਕਿ 'ਜਾਗੋ-ਨਸ਼ੇ ਤਿਆਗੋ' ਅਤੇ 'ਕੋਸ਼ਿਸ਼ ਚਾਹਲ ਟਰੱਸਟ ਨਥੇਹਾ' ਦੇ ਮੋਢੀ ਹਨ। ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ ਨੇ ਇਲਾਕੇ ਵਿਚ ਨਸ਼ਿਆਂ ਵਿਰੁਧ ਤਿੱਖਾ ਸੰਘਰਸ਼ ਵਿਢਿਆ ਹੋਇਆ ਹੈ, ਜਿਸ ਤਹਿਤ ਜਿਥੇ ਲੋਕਾਂ ਨੂੰ ਨਸ਼ਿਆਂ ਦੀ

ਭੈੜੀ ਅਲਾਮਤ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਸ਼ਾ ਨਾ ਕਰਨ, ਨਾ ਵੇਚਣ ਦੀ ਸਹੁੰ ਚੁਕਾਈ ਜਾਂਦੀ ਹੈ। ਵਰਤਮਾਨ ਸਮੇਂ ਨਸ਼ਿਆਂ ਕਾਰਨ ਸੂਬੇ ਵਿਚ ਅਨੇਕਾਂ ਮੌਤਾਂ ਹੋ ਚੁੰਕੀਆਂ ਹਨ। ਪਿਛਲੇ ਦਿਨੀਂ ਤਲਵੰਡੀ ਸਾਬੋ ਦਾ ਇਕ ਨੌਜਵਾਨ ਲਵਪ੍ਰੀਤ ਖ਼ਾਨ ਵੀ ਚਿੱਟੇ ਵਰਗੀ ਨਾਮੁਰਾਦ ਅਲਾਮਤ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਿਆ ਸੀ। ਸਮਾਜ ਸੇਵੀ ਡੀ.ਆਈ.ਜੀ. ਹਰਿੰਦਰ ਸਿੰਘ ਨੇ ਜਿਥੇ ਇਸ ਮ੍ਰਿਤਕ ਨੌਜਵਾਨ ਦੇ ਗ਼ਰੀਬ ਪਰਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਹੀ ਉਨ੍ਹਾਂ ਨੇ ਗ਼ਰੀਬ ਪਰਵਾਰ ਨੂੰ 11 ਹਜ਼ਾਰ ਰੁਪਏ ਦੀ ਆਰਥਕ ਸਹਾਇਤਾ ਵੀ ਦਿਤੀ ਅਤੇ ਮ੍ਰਿਤਕ

ਦੀ ਲੜਕੀ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਮ੍ਰਿਤਕ ਦੇ ਵਾਰਸਾਂ ਨੂੰ ਸਰਕਾਰ ਵਲੋਂ ਪੈਨਸ਼ਨ ਅਤੇ ਸਰਕਾਰੀ ਨੌਕਰੀ ਦਿਵਾਉਣ ਲਈ ਚਾਰਾਜ਼ੋਈ ਕਰਨ ਦੀ ਗੱਲ ਵੀ ਆਖੀ। ਇਸ ਤੋਂ ਇਲਾਵਾ ਡੀ.ਆਈ.ਜੀ. ਚਾਹਲ ਲੋਕਾਂ ਨੂੰ ਇਸ ਗੱਲ ਲਈ ਵੀ ਜਾਗਰੂਕ ਕਰਦੇ ਹਨ ਕਿ ਜੇ ਕੋਈ ਨਸ਼ਾ ਤਸਕਰ ਜਾਂ ਨਸ਼ੇੜੀ ਪਿੰਡ ਵਿਚ ਨਸ਼ਾ ਆਦਿ ਸਪਲਾਈ ਕਰਦਾ ਹੈ ਤਾਂ ਉਸ ਨੂੰ ਤੁਰਤ ਫੜਿਆ ਜਾਵੇ ਅਤੇ ਉਸ ਦਾ ਪਿੰਡ ਵਿਚ ਜਲੂਸ ਕਢਿਆ ਜਾਵੇ ਤਾਂ ਜੋ ਉਹ ਅੱਗੇ ਤੋਂ ਅਜਿਹੀ ਭੈੜੀ ਅਲਾਮਤ ਵਲ ਜਾਣ ਦੀ ਹਿਮਾਕਤ ਨਾ ਕਰ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement