ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪਤਨੀ ਦਾ ਪ੍ਰੇਮੀ ਹੀ ਨਿਕਲਿਆ ਕਾਤਲ
Published : Jul 10, 2021, 11:39 pm IST
Updated : Jul 10, 2021, 11:39 pm IST
SHARE ARTICLE
image
image

ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਪਤਨੀ ਦਾ ਪ੍ਰੇਮੀ ਹੀ ਨਿਕਲਿਆ ਕਾਤਲ

ਫ਼ਿਰੋਜ਼ਪੁਰ, 10 ਜੁਲਾਈ (ਰਾਮਨਾਥ ਸ਼ਰਮਾ): ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ’ਚ ਤਿੰਨ ਜੁਲਾਈ ਨੂੰ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚਲਦੇ ਹੋਏ ਉਸ ਦੇ ਪਤੀ ਦੀ ਹਤਿਆ ਦਾ ਮਾਮਲਾ ਫ਼ਿਰੋਜ਼ਪੁਰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੂੰ ਤਿੰਨ ਜੁਲਾਈ ਨੂੰ ਕਸਬਾ ਮਮਦੋਟ ਕੋਲ ਵਹਿੰਦੀ ਲਸ਼ਮਣ ਨਹਿਰ ਕੋਲੋਂ ਇਕ ਅਣਜਾਣ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ’ਤੇ ਪੁਲਿਸ ਨੇ ਉਸ ਵਿਅਕਤੀ ਦੀ ਪਛਾਣ ਹੋਣ ਤੋਂ ਬਾਅਦ ਉਸ ਦੀ ਪਤਨੀ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਸੀ। ਪੁਲਿਸ ਦੀ ਕਾਰਵਾਈ ਕਰਨ ਦੇ ਬਾਅਦ ਇਹ ਸਾਹਮਣੇ ਆਇਆ ਕਿ ਮ੍ਰਿਤਕ ਫੂਮਨ ਸਿੰਘ ਦੀ ਪਤਨੀ ਦੇ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਇਨ੍ਹਾਂ ਸਬੰਧਾਂ ਦੇ ਚਲਦੇ ਉਸ ਦੀ ਪਤਨੀ ਦੇ ਪ੍ਰੇਮੀ ਤੇ ਉਸ ਦੇ ਸਾਥੀਆਂ ਨੇ ਫੂਮਨ ਸਿੰਘ ਨੂੰ ਉਸ ਦੇ ਘਰ ਤੋਂ ਲਿਆ ਕੇ ਉਸ ਨੂੰ ਪਹਿਲਾਂ ਨੀਂਦ ਦੀ ਦਵਾਈ ਪਿਲਾਈ ਅਤੇ ਉਸ ਤੋਂ ਬਾਅਦ ਉਸ ਨੂੰ ਉਸ ਦੇ ਸਿਰ ’ਤੇ ਹਥੌੜੇ ਨਾਲ ਵਾਰ ਕਰ ਕੇ ਉਸ ਦੇ ਹੀ ਮੋਟਰਸਾਈਕਲ ’ਤੇ ਬਿਠਾ ਕੇ ਉਸ ਨੂੰ ਲਸ਼ਮਣ ਨਹਿਰ ’ਚ ਸੁੱਟ ਦਿਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਐਸ.ਐਸ.ਪੀ. ਫ਼ਿਰੋਜ਼ਪੁਰ ਨੇ ਦਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਦੀ ਪਤਨੀ ਅਤੇ ਦੂਜੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।      
ਫ਼ੋਟੋ : ਫ਼ਿਰੋਜ਼ਪੁਰ ਮਰਡਰ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement