ਕੁਦਰਤੀ ਮਾਰ ਨਾਲ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
Published : Jul 10, 2023, 1:49 pm IST
Updated : Jul 10, 2023, 5:06 pm IST
SHARE ARTICLE
Chief Minister Bhagwant Mann arrived in flood affected area
Chief Minister Bhagwant Mann arrived in flood affected area

ਕਿਹਾ, ਦਾਂ ਦੀ ਮਦਦ ਕਰਨ ਦਾ ਫ਼ਰਜ਼ ਜ਼ਰੂਰ ਨਿਭਾਓ

 

ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਤ ਹੋਏ ਨੀਵੇਂ ਇਲਾਕਿਆਂ ਵਿਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। 

ਮੋਹਾਲੀ ਦੇ ਫੇਜ਼ 6 ਵਿਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਸਕੂਲਾਂ 'ਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਇਹ ਵੀ ਪੜ੍ਹੋ: ਭਾਰੀ ਮੀਂਹ ਤੋਂ ਬਾਅਦ ਹੁਣ ਇਸ ਜਗ੍ਹਾਂ 'ਤੇ ਮਹਿਸੂਸ ਕੀਤੇ ਗਏ ਤੇਜ਼ ਭੂਚਾਲ ਦੇ ਝਟਕੇ 

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿਚ ਲੋੜਵੰਦ ਲੋਕਾਂ ਤਕ ਪਹੁੰਚ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦਸਿਆ ਕਿ ਨੀਵੇਂ ਅਤੇ ਪ੍ਰਭਾਵਤ ਇਲਾਕਿਆਂ ਵਿਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement