Fazilka News : ਵਿਜੀਲੈਂਸ ਬਿਊਰੋ ਨੇ PSPCL ਦੇ ਜੇਈ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
Published : Jul 10, 2024, 8:25 pm IST
Updated : Jul 10, 2024, 8:25 pm IST
SHARE ARTICLE
PSPCL JE arrested
PSPCL JE arrested

ਉਕਤ ਜੇਈ ਨੇ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ

Fazilka News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਬੀਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਹਜ਼ੂਰ ਸਿੰਘ ਵਾਸੀ ਸੱਜਣ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਜੇਈ ਵੱਲੋਂ ਉਸਦੇ ਪਿੰਡ ਵਿੱਚ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਇਹ ਸੌਦਾ 7000 ਰੁਪਏ ਵਿੱਚ ਹੋਇਆ ਹੈ। ਇਸ ਮੰਗ ਸਬੰਧੀ ਸ਼ਿਕਾਇਤਕਰਤਾ ਨੇ ਜੇਈ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਬਿਜਲੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement