ਅੰਮ੍ਰਿਤਸਰ ਵਿਚ ਕਾਰ ਤੇ ਸਕੂਲ ਬੱਸ ਦੀ ਟੱਕਰ, ਇਕ ਜੋੜੇ ਦੀ ਮੌਤ, 10 ਬੱਚੇ ਜ਼ਖਮੀ
Published : Aug 10, 2021, 3:42 pm IST
Updated : Aug 10, 2021, 3:42 pm IST
SHARE ARTICLE
Accident
Accident

ਬੱਸ ਚਾਲਕ ਜ਼ਖਮੀ ਬੱਚਿਆਂ ਨੂੰ ਛੱਡ ਕੇ ਮੌਕੇ ਤੋਂ ਭੱਜ ਗਿਆ। 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਅੰਮ੍ਰਿਤਸਰ ਦੇ ਮੁੱਦਲ ਨੇੜੇ ਸੋਹੀਆਂ ਮੋੜ ਨਜ਼ਦੀਕ ਭਿਆਨਕ ਹਾਦਸਾ ਵਾਪਰਿਆ ਹੈ। ਤੇਜ਼ ਰਫ਼ਤਾਰ ਆ ਰਹੀ ਸਕੂਲ ਬੱਸ ਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ ਹੈ। ਮੌਕੇ ਤੇ ਕਾਰ ਚਾਲਕ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਮੌਜੂਦਾ ਲੋਕਾਂ ਵਲੋਂ ਹਸਪਤਾਲ ਲਿਜਾਇਆ ਗਿਆ ਪਰ ਮਹਿਲਾ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ।

Photo

ਇੰਨਾ ਹੀ ਨਹੀਂ ਇਸ ਤੋਂ ਬਾਅਦ ਪਿੱਛੋਂ ਇਕ ਟਰੈਕਟਰ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ ਪਰ ਉਸ ਤੋਂ ਬ੍ਰੇਕ ਨਹੀਂ ਲੱਗੀ ਜਿਸ ਕਾਰਨ ਉਸ ਦਾ ਵੀ ਟਰੈਕਟਰ ਪਲਟ ਗਿਆ ਤੇ ਉਹ ਵੀ ਜਖ਼ਮੀ ਹੋ ਗਿਆ ਤੇ ਉਸ ਦਾ ਇਲਾਜ਼ ਹਸਪਤਾਲ ਵਿਚ ਚੱਲ ਰਿਹਾ ਹੈ। ਓਧਰ ਪੁਲਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜ਼ਾਇਜਾ ਲਿਆ ਤੇ ਜਾਣਕਾਰੀ ਮੁਤਾਬਕ ਜ਼ਖ਼ਮੀ ਹੋਇਆ ਜੋੜਾ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਜੰਮੂ ਵੱਲ ਜਾ ਰਿਹਾ ਸੀ ਜਿਥੇ ਰਸਤੇ ਵਿਚ ਇਕ ਤੇਜ਼ ਰਫ਼ਤਾਰ ਨਾਲ ਆ ਰਹੀ ਸਕੂਲ ਬੱਸ ਨਾਲ ਉਹਨਾਂ ਦੀ ਕਾਰ ਦੀ ਟੱਕਰ ਹੋ ਗਈ। ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ

Photo

ਜਦਕਿ ਉਸ ਦੀ ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਤੇ ਉਸ ਨੂੰ ਹਸਪਤਾਲ ਵਿਚ ਲੈ ਜਾਇਆ ਗਿਆ ਪਰ ਉਸ ਨੇ ਵੀ ਹਸਪਤਾਲ ਦੇ ਵਿਚ ਦਮ ਤੋੜ ਦਿੱਤਾ। ਗਨੀਮਤ ਇਹ ਰਹੀ ਕਿ ਸਕੂਲ ਬੱਸ ਵਿਚ ਬੱਚੇ ਵੀ ਸਨ ਜਿਨ੍ਹਾਂ ਵਿਚ 10 ਬੱਚੇ ਜਖ਼ਮੀ ਹੋ ਗਏ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਬੱਸ ਚਾਲਕ ਜ਼ਖਮੀ ਬੱਚਿਆਂ ਨੂੰ ਛੱਡ ਕੇ ਮੌਕੇ ਤੋਂ ਭੱਜ ਗਿਆ। ਪੁਲਿਸ ਮੁਤਾਬਕ ਸਕੂਲ ਬੱਸ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement