ਏਅਰ ਇੰਡੀਆ ਦੀ ਅੰਮਿ੍ਤਸਰ ਲੰਡਨ ਹੀਥਰੋ ਸਿੱਧੀ ਉਡਾਣ 16 ਅਗੱਸਤ ਤੋਂ
Published : Aug 10, 2021, 7:28 am IST
Updated : Aug 10, 2021, 7:28 am IST
SHARE ARTICLE
image
image

ਏਅਰ ਇੰਡੀਆ ਦੀ ਅੰਮਿ੍ਤਸਰ ਲੰਡਨ ਹੀਥਰੋ ਸਿੱਧੀ ਉਡਾਣ 16 ਅਗੱਸਤ ਤੋਂ

ਅੰਮਿ੍ਤਸਰ, 9 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਯੂਕੇ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ਵਜੋਂ, ਏਅਰ ਇੰਡੀਆ 16 ਅਗੱਸਤ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮਿ੍ਤਸਰ ਅਤੇ ਲੰਡਨ ਹੀਥਰੋ ਹਵਾਈ ਅੱਡੇ ਵਿਚਾਲੇ ਸਿੱਧੀ ਉਡਾਨ ਮੁੜ ਸ਼ੁਰੂ ਕਰੇਗੀ | 
ਇਸ ਸਬੰਧੀ ਫਲਾਈ ਅੰਮਿ੍ਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮਿ੍ਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਸਮੀਪ ਸਿੰਘ ਗੁਮਟਾਲਾ ਨੇ ਦਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ 'ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮਿ੍ਤਸਰ ਅਤੇ ਲੰਡਨ ਹੀਥਰੋ ਦੇ ਵਿਚਕਾਰ ਹਰ ਹਫ਼ਤੇ, ਇਕ ਸਿੱਧੀ ਉਡਾਨ ਚਲਾਏਗੀ | ਇਨ੍ਹਾਂ ਉਡਾਨਾਂ ਨੂੰ  ਯੂਕੇ ਸਰਕਾਰ ਵਲੋਂ 8 ਅਗੱਸਤ ਤੋਂ ਭਾਰਤ ਦਾ ਨਾਮ 'ਲਾਲ' ਸੂਚੀ ਤੋਂ ਹਟਾ ਕੇ ਇਸ ਨੂੰ  'ਏਾਬਰ' ਸੂਚੀ ਵਿਚ ਪਾ ਦਿਤੇ ਜਾਣ ਤੋਂ ਬਾਅਦ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਉਡਾਣ ਹਰ ਸੋਮਵਾਰ ਲੰਡਨ ਹੀਥਰੋ ਤੋਂ ਦੁਪਹਿਰ 12;30 ਵਜੇ ਰਵਾਨਾ ਹੋਵੇਗੀ ਅਤੇ ਅੱਧੀ ਰਾਤ ਨੂੰ  ਮੰਗਲਵਾਰ 1:10 ਵਜੇੇ ਅੰਮਿ੍ਤਸਰ ਪਹੁੰਚੇਗੀ | ਮੰਗਲਵਾਰ ਸਵੇਰੇ 3:10 ਵਜੇ ਅੰਮਿ੍ਤਸਰ ਤੋਂ ਰਵਾਨਾ ਹੋ ਕੇ ਸਵੇਰੇ 7:10 ਵਜੇ ਲੰਡਨ ਪਹੁੰਚੇਗੀ | ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ | ਪੰਜਾਬ ਜਾਮ ਯੂਕੇ ਪਹੁੰਚਣ ਵਿਚ ਬਹੁਤ ਘੱਟ ਸਿਰਫ਼ 8 ਤੋਂ 9 ਘੰਟੇ ਦਾ ਸਮਾਂ ਲੱਗੇਗਾ | ਸਾਨੂੰ ਆਸ ਹੈ ਕਿ ਸਥਿਤੀ ਵਿਚ ਹੋਰ ਸੁਧਾਰ ਆਉਣ ਅਤੇ ਪਾਬੰਦੀਆਂ ਵਿਚ ਢਿੱਲ ਦਿਤੇ ਜਾਣ ਨਾਲ ਏਅਰ ਇੰਡੀਆ ਅਪਣੀ ਅੰਮਿ੍ਤਸਰ  ਬਰਮਿੰਘਮ ਸਿੱਧੀ ਉਡਾਨ ਨੂੰ  ਵੀ ਮੁੜ ਸ਼ੁਰੂ ਕਰੇਗੀ | ਇਸ ਨਾਲ ਲੰਡਨ ਜਾਣ ਵਾਲੇ ਯਾਤਰੀਆਂ ਨੂੰ  ਬਹੁਤ ਫ਼ਾਇਦਾ ਮਿਲੇਗਾ ਕਿਉਂਕਿ ਦਿੱਲੀ ਦਾ ਵਾਇਆ ਕਰ ਕੇ ਜਾਣ ਨਾਲ ਜਿਥੇ ਸਮਾਂ ਵੀ ਜ਼ਿਆਦਾ ਲਗਦਾ ਸੀ ਉਥੇ ਹੀ ਪੈਸੇ ਵੀ ਖ਼ਰਾਬ ਹੁੰਦੇ ਸਨ |

ਕੈਪਸ਼ਨ— ਏ ਐਸ ਆਰ ਬਹੋੜੂ— 9— 4— ਨਕਸ਼ੇ ਰਾਹੀ ਲਿਆ ਗਈ ਫੋਟੋ  |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement