ਦਖਣੀ ਕੋਰੀਆ 'ਚ ਮੋਹਲੇਧਾਰ ਮੀਂਹ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ
Published : Aug 10, 2022, 12:40 am IST
Updated : Aug 10, 2022, 12:40 am IST
SHARE ARTICLE
image
image

ਦਖਣੀ ਕੋਰੀਆ 'ਚ ਮੋਹਲੇਧਾਰ ਮੀਂਹ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ

ਸਿਓਲ, 9 ਅਗੱਸਤ : ਦਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਕੁਝ ਇਲਾਕਿਆਂ ਵਿਚ 80 ਸਾਲਾਂ ਤੋਂ ਬਾਅਦ ਪਏ ਭਿਆਨਕ ਮੀਂਹ ਕਾਰਨ ਆਏ ਹੜ੍ਹ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, 6 ਲਾਪਤਾ ਅਤੇ 14 ਜ਼ਖ਼ਮੀ ਹੋ ਗਏ | ਸੋਮਵਾਰ ਰਾਤ ਤੋਂ ਰਾਜਧਾਨੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪਿਆ, ਜਿਸ ਕਾਰਨ ਸੜਕਾਂ, ਮੈਟਰੋ ਸਟੇਸ਼ਨਾਂ ਵਿਚ ਪਾਣੀ ਭਰ ਗਿਆ ਅਤੇ ਸ਼ਹਿਰ ਅਤੇ ਗੁਆਂਢੀ ਰਾਜਾਂ ਵਿਚ ਬਿਜਲੀ ਬੰਦ ਹੋ ਗਈ |
ਮੌਸਮ ਵਿਭਾਗ ਨੇ ਕਿਹਾ ਕਿ ਕੁਝ ਖੇਤਰਾਂ ਵਿਚ ਪਿਛਲੇ 80 ਸਾਲਾਂ ਵਿਚ ਇਹ ਸਭ ਤੋਂ ਵੱਧ ਮੀਂਹ ਪਿਆ ਹੈ | ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੀਂਹ ਕਈ ਦਿਨਾਂ ਤਕ ਜਾਰੀ ਰਹਿ ਸਕਦਾ ਹੈ | ਮੰਗਲਵਾਰ ਨੂੰ  ਭਾਰੀ ਮੀਂਹ ਕਾਰਨ ਘਰਾਂ, ਵਾਹਨਾਂ, ਇਮਾਰਤਾਂ ਅਤੇ ਮੈਟਰੋ ਸਟੇਸ਼ਨਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਰਾਜਧਾਨੀ ਦੇ ਪੱਛਮੀ ਬੰਦਰਗਾਹ ਸ਼ਹਿਰ ਇੰਚੀਓਨ ਅਤੇ ਗਯੋਂਗਗੀ ਸੂਬੇ ਦੇ ਸਿਓਲ ਦੇ ਕੁਝ ਹਿੱਸਿਆਂ ਵਿਚ 1942 ਤੋਂ ਬਾਅਦ ਸੋਮਵਾਰ ਰਾਤ ਨੂੰ  100 ਮਿਲੀਮੀਟਰ ਪ੍ਰਤੀ ਘੰਟੇ ਤੋਂ ਵੱਧ ਮੀਂਹ ਪਿਆ | ਮੌਸਮ ਵਿਗਿਆਨ ਪ੍ਰਸ਼ਾਸਨ ਨੇ ਕਿਹਾ ਕਿ ਰਾਜਧਾਨੀ ਸਿਓਲ ਖੇਤਰ ਵਿਚ ਵੀਰਵਾਰ ਤਕ 300 ਮਿਲੀਮੀਟਰ ਮੀਂਹ ਪੈਣ ਦਾ ਖ਼ਦਸ਼ਾ ਹੈ | ਦਖਣੀ ਗਯੋਂਗਗੀ ਸੂਬੇ ਵਿਚ 350 ਮਿਲੀਮੀਟਰ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ |     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement