ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ
Published : Aug 10, 2022, 11:56 pm IST
Updated : Aug 10, 2022, 11:56 pm IST
SHARE ARTICLE
image
image

ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਆੜ੍ਹਤੀਆ ਵਰਗ ਸੂਬੇ ਦੇ ਆਰਥਕ ਢਾਂਚੇ ਦੀ ਰੀੜ੍ਹ ਦੀ ਹੱਡੀ

ਚੰਡੀਗੜ੍ਹ, 10 ਅਗੱਸਤ (ਸੱਤੀ)  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਨੂੰ  ਦਰਪੇਸ਼ ਮੁਸ਼ਕਲਾਂ ਦਾ ਠੋਸ ਹੱਲ ਕੱਢਿਆ ਜਾਵੇ | ਇਹ ਵਿਚਾਰ ਅੱਜ ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਇੱਕ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ |
ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਹਰ ਪੱਖੋਂ ਮਦਦ ਕਰਨ ਅਤੇ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂ ਜੋ ਇਹ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੇ ਆਰਥਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ | ਇਸ ਮੌਕੇ ਮੰਤਰੀ ਨੇ ਆੜ੍ਹਤੀਆਂ ਨੂੰ  ਭਰੋਸਾ ਦਿਤਾ ਕਿ ਆਉਂਦੇ ਅਕਤੂਬਰ ਮਹੀਨੇ ਦੌਰਾਨ ਆਰੰਭ ਹੋਣ ਵਾਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਸਬੰਧੀ ਸਰਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਖਾਸ ਕਰ ਕੇ ਆੜ੍ਹਤੀਆਂ ਨੂੰ  ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿਤੀ ਜਾਵੇਗੀ | ਉਨ੍ਹਾਂ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਹਰੇਕ ਦਾਣੇ ਦੀ ਐਮ.ਐਸ.ਪੀ. ਉਤੇ ਖਰੀਦ ਲਈ ਵਚਨਬੱਧ ਹੈ | ਉਨ੍ਹਾਂ ਅਗਾਂਹ ਜਾਣਕਾਰੀ ਦਿਤੀ ਕਿ ਮੰਡੀਆਂ ਵਿਚ ਫ਼ਸਲ ਲਿਆਉਣ ਵਾਲੇ ਵਾਹਨਾਂ ਵਿਚ ਇਕ ਟਰੈਕਿੰਗ ਸਿਸਟਮ ਸਥਾਪਤ ਕੀਤਾ ਜਾਵੇਗਾ ਤਾਂ ਜੋ ਕੋਈ ਬਾਹਰਲੀਆਂ ਮੰਡੀਆਂ ਤੋਂ ਆ ਕੇ ਸੂਬੇ ਵਿਚ ਅਪਣੀ ਫ਼ਸਲ ਨਾ ਵੇਚ ਸਕੇ | 

ਸ੍ਰੀ ਕਟਾਰੂਚੱਕ ਨੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਖ਼ੁਦ ਨੂੰ  ਈ.ਪੀ.ਐਫ. ਦੇ ਦਾਇਰੇ ਤੋਂ ਬਾਹਰ ਰੱਖੇ ਜਾਣ, ਐਫ਼.ਸੀ.ਆਈ. ਕੋਲ ਖੜੇ 28 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਅਤੇ ਰਿਲੀਜ਼ ਆਰਡਰ (ਆਰ.ਓ.) ਪ੍ਰਣਾਲੀ ਵਿਚ ਸੁਧਾਰ ਕੀਤੇ ਜਾਣ ਸਬੰਧੀ ਮੰਗਾਂ ਉਤੇ ਪੂਰਨ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਤਾ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement