ਰੱਖੜੀ ਵਾਲੇ ਦਿਨ ਚੰਡੀਗੜ੍ਹ ਦੀਆਂ CTU ਬੱਸਾਂ 'ਚ ਮਹਿਲਾਵਾਂ ਨੂੰ ਤਕ ਸਕਣਗੀਆਂ ਮੁਫ਼ਤ ਸਫ਼ਰ
Published : Aug 10, 2022, 12:55 pm IST
Updated : Aug 10, 2022, 12:55 pm IST
SHARE ARTICLE
photo
photo

ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ ਇਹ ਸਹੂਲਤ ਮਿਲੇਗੀ।

 

ਚੰਡੀਗੜ੍ਹ: ਕੱਲ੍ਹ 11 ਅਗਸਤ ਨੂੰ ਚੰਡੀਗੜ੍ਹ ਵਿਖੇ ਹਰ ਭੈਣ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਲਈ ਮੁਫਤ ਬੱਸ ਸੇਵਾ ਦਾ ਲਾਭ ਲੈ ਸਕੇਗੀ। ਬੱਸਾਂ ਵਿੱਚ ਔਰਤਾਂ ਮੁਫ਼ਤ ਸਫ਼ਰ ਕਰ ਸਕਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸੇਵਾ ਦਾ ਲਾਭ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਲਈ ਔਰਤਾਂ ਨੂੰ ਇਹ ਸਹੂਲਤ ਮਿਲੇਗੀ।

 

PHOTOPHOTO

ਮੁਫਤ ਸਫਰ ਦਾ ਲਾਭ ਚੰਡੀਗੜ੍ਹ ਤੋਂ ਪੰਚਕੂਲਾ ਅਤੇ ਮੋਹਾਲੀ ਜਾਣ ਵਾਲੀਆਂ ਸੀ.ਟੀ.ਯੂ ਦੀਆਂ ਬੱਸਾਂ ਵਿੱਚ ਮਿਲੇਗਾ। ਅਜਿਹੇ 'ਚ ਰੱਖੜੀ ਬੰਧਨ ਵਾਲੇ ਦਿਨ ਸੀਟੀਯੂ ਦੀਆਂ ਬੱਸਾਂ 'ਚ ਭਾਰੀ ਭੀੜ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਲਈ ਸੀਟੀਯੂ ਵੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਬੱਸਾਂ ਵਿੱਚ ਔਰਤਾਂ ਦੇ ਬੈਠਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬੱਸ ਕੰਡਕਟਰਾਂ ਨੂੰ ਵੀ ਹੋਰ ਜਾਣਕਾਰੀ ਦੇ ਦਿੱਤੀ ਗਈ ਹੈ।

 

PHOTOPHOTO

ਇਹ ਯਕੀਨੀ ਬਣਾਇਆ ਗਿਆ ਹੈ ਕਿ ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਪ੍ਰਾਪਤ ਕਰ ਸਕਣ। ਦੱਸ ਦੇਈਏ ਕਿ ਪੰਜਾਬ ਵਿੱਚ ਸਰਕਾਰ ਨੇ ਔਰਤਾਂ ਲਈ ਯਾਤਰਾ ਪਹਿਲਾਂ ਹੀ ਮੁਫ਼ਤ ਕੀਤੀ ਹੈ। ਅਜਿਹੇ 'ਚ ਰੱਖੜੀ ਬੰਧਨ ਵਾਲੇ ਦਿਨ ਪੰਜਾਬ ਦੀਆਂ ਬੱਸਾਂ 'ਚ ਔਰਤਾਂ ਦਾ ਸਫਰ ਮੁਫਤ ਹੋਵੇਗਾ। ਚੰਡੀਗੜ੍ਹ ਦੇ ਨਾਲ ਲੱਗਦੀਆਂ ਹਰਿਆਣਾ ਦੀਆਂ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement