Jandpur Village Rules: ਪੰਜਾਬ ਦੇ ਇਸ ਪਿੰਡ ‘ਚ ਬੀੜੀ-ਸਿਗਰਟ ਤੇ ਗੁਟਕੇ ‘ਤੇ ਲਗਾਈ ਪਾਬੰਦੀ, ਉਲੰਘਣਾ ਕਰਨ 'ਤੇ ਲੱਗੇਗਾ ਜੁਰਮਾਨਾ

By : GAGANDEEP

Published : Aug 10, 2024, 10:27 am IST
Updated : Aug 10, 2024, 1:27 pm IST
SHARE ARTICLE
Jandpur village youth council made rules
Jandpur village youth council made rules

Jandpur Village Rules: ਗੈਰ-ਪੰਜਾਬੀਆਂ 'ਤੇ ਰਾਤ 9 ਵਜੇ ਤੋਂ ਬਾਅਦ ਪਿੰਡ ਵਿੱਚ ਘੁੰਮਣ 'ਤੇ ਵੀ ਲਗਾਈ ਪਾਬੰਦੀ

Jandpur village youth council made rules: ਮੁਹਾਲੀ ਜ਼ਿਲੇ ਦੇ ਪਿੰਡ ਸੰਗਤੀਆਂ ਦੇ ਵਿਵਾਦਿਤ ਮਤੇ ਤੋਂ ਬਾਅਦ ਹੁਣ ਪਿੰਡ ਜੰਡਪੁਰ ‘ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਪੀਣ ਅਤੇ ਗੁਟਕਾ ਖਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ, ਪਿੰਡ ਵਿੱਚ ਰਹਿਣ ਵਾਲੇ ਦੂਜੇ ਰਾਜਾਂ ਦੇ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ ਪਵੇਗੀ। ਇਹ ਲੋਕ ਰਾਤ 9 ਵਜੇ ਤੋਂ ਬਾਅਦ ਪਿੰਡ ਵਿੱਚ ਨਹੀਂ ਘੁੰਮਣਗੇ। ਇਸ ਤੋਂ ਇਲਾਵਾ ਇਕ ਕਮਰੇ ਵਿਚ ਦੋ ਤੋਂ ਵੱਧ ਲੋਕਾਂ ਦੇ ਰਹਿਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ: Himachal Weather News: ਹਿਮਾਚਲ ਵਿਚ ਅੱਜ ਪਵੇਗਾ ਭਾਰੀ ਮੀਂਹ, 5 ਜ਼ਿਲ੍ਹਿਆਂ 'ਚ ਹੜ੍ਹ ਦੀ ਚਿਤਾਵਨੀ 

ਜੰਡਪੁਰ ਪਿੰਡ ਮੁਹਾਲੀ ਜ਼ਿਲ੍ਹੇ ਦੀ ਨਗਰ ਕੌਂਸਲ ਖਰੜ ਅਧੀਨ ਆਉਂਦਾ ਹੈ। ਨਗਰ ਕੌਂਸਲ ਦੇ ਵਾਰਡ-4 ਦੇ ਕੌਂਸਲਰ ਅਤੇ ਪਿੰਡ ਜੰਡਪੁਰ ਦੀ ਨੌਜਵਾਨ ਸਭਾ ਦੇ ਮੈਂਬਰ ਗੋਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਿਹਾਰ-ਯੂਪੀ ਅਤੇ ਹੋਰ ਰਾਜਾਂ ਦੇ ਲੋਕਾਂ ਲਈ ਕੁੱਲ 11 ਨਿਯਮ ਬਣਾਏ ਗਏ ਹਨ। ਚੀਮਾ ਦੇ ਮੁਤਾਬਿਕ ਸਭਾ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਜੇਕਰ ਪਿੰਡ ਵਿੱਚ ਰਹਿਣ ਵਾਲਾ ਕੋਈ ਵੀ ਪ੍ਰਵਾਸੀ ਵਿਅਕਤੀ ਕਿਸੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਜਿਸ ਘਰ ਵਿੱਚ ਉਹ ਰਹਿ ਰਿਹਾ ਹੈ, ਉਸ ਦਾ ਮਕਾਨ ਮਾਲਕ ਵੀ ਜ਼ਿੰਮੇਵਾਰ ਹੋਵੇਗਾ।

ਇਹ ਵੀ ਪੜ੍ਹੋ: Israel Gaza War: ਗਾਜ਼ਾ 'ਤੇ ਇਜ਼ਰਾਈਲ ਦਾ ਹਮਲਾ, 100 ਤੋਂ ਵੱਧ ਫਲਸਤੀਨੀ ਮਾਰੇ ਗਏ 

ਚੀਮਾ ਨੇ ਕਿਹਾ ਕਿ ਨੌਜਵਾਨ ਸਭਾ ਨੇ ਪਿੰਡ ਵਿੱਚ ਆਪਣੇ ਨਵੇਂ ਨਿਯਮਾਂ ਨਾਲ ਸਬੰਧਤ ਬੋਰਡ ਲਗਾ ਦਿੱਤੇ ਹਨ। ਅਗਲੇ 15 ਦਿਨਾਂ ਤੱਕ ਇਸ ਦੇ ਮੈਂਬਰ ਘਰ-ਘਰ ਜਾ ਕੇ ਇਸ ਬਾਰੇ ਜਾਗਰੂਕਤਾ ਕਰਨਗੇ। ਜੇਕਰ ਕੋਈ 15 ਦਿਨਾਂ ਬਾਅਦ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਲਗਾਇਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਨੌਜਵਾਨ ਸਭਾ ਵਲੋਂ ਬਣਾਏ ਗਏ ਨਿਯਮ

  • -ਜੇਕਰ ਬਿਹਾਰ-ਯੂਪੀ ਅਤੇ ਹੋਰ ਰਾਜਾਂ ਦੇ ਲੋਕ ਪਿੰਡ ਵਿੱਚ ਕਿਰਾਏ ’ਤੇ ਮਕਾਨ ਲੈਂਦੇ ਹਨ ਤਾਂ ਉਨ੍ਹਾਂ ਦੀ ਵੈਰੀਫਿਕੇਸ਼ਨ ਜ਼ਰੂਰੀ ਹੋਵੇਗੀ।
  • ਕੋਈ ਵੀ ਵਿਅਕਤੀ ਪਿੰਡ ’ਚ ਪਾਨ-ਗੁਟਕਾ ਨਹੀਂ ਖਾ ਸਕੇਗਾ। ਸਿਗਰਟ ਅਤੇ ਬੀੜੀਆਂ ਪੀਣ ’ਤੇ ਪਾਬੰਦੀ ਹੋਵੇਗੀ
  • ਪ੍ਰਵਾਸੀ ਰਾਤ 9 ਵਜੇ ਤੋਂ ਬਾਅਦ ਪਿੰਡਾਂ ਦੀਆਂ ਗਲੀਆਂ ਵਿੱਚ ਨਹੀਂ ਘੁੰਮ ਸਕਣਗੇ। ਕਿਰਾਏ ਦੇ ਇਕ ਕਮਰੇ ’ਚ ਦੋ ਤੋਂ ਵੱਧ ਲੋਕ ਨਹੀਂ ਰਹਿ ਸਕਣਗੇ। ਸਾਰੇ ਕਿਰਾਏਦਾਰਾਂ ਦੀ ਤਸਦੀਕ ਜ਼ਰੂਰੀ ਹੋਵੇਗੀ। 
  • ਕਿਰਾਏਦਾਰਾਂ ਦੇ ਵਾਹਨਾਂ ਲਈ ਪਾਰਕਿੰਗ ਜ਼ਰੂਰੀ ਹੋਵੇਗੀ। ਕਿਸੇ ਵੀ ਵਿਅਕਤੀ ਦਾ ਵਾਹਨ ਸੜਕ ’ਤੇ ਨਹੀਂ ਖੜ੍ਹਾ ਕੀਤਾ ਜਾਵੇਗਾ। 
  • ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਇਕ ਘਰ ਨੂੰ ਸਿਰਫ਼ ਇਕ ਕੁਨੈਕਸ਼ਨ ਦਿੱਤਾ ਜਾਵੇਗਾ। ਜੇਕਰ ਕੋਈ ਪਰਵਾਸੀ ਵਿਅਕਤੀ ਪਿੰਡ ਵਿੱਚ ਕਿਸੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਜਾਂ ਕੋਈ ਜੁਰਮ ਕਰਦਾ ਹੈ ਤਾਂ ਉਸਦਾ ਜ਼ਿੰਮੇਵਾਰ ਮਕਾਨ ਮਾਲਕ ਹੋਵੇਗਾ। 
  • ਪਿੰਡ ਵਿੱਚ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਨੌਜਵਾਨ ਬਿਨਾਂ ਦਸਤਾਵੇਜ਼ਾਂ ਅਤੇ ਨੰਬਰ ਪਲੇਟ ਤੋਂ ਵਾਹਨ ਨਹੀਂ ਚਲਾ ਸਕੇਗਾ। 
  • ਪਿੰਡ ਦੇ ਕਿਸੇ ਵੀ ਘਰ ’ਚ ਵਿਆਹ ਜਾਂ ਬੱਚੇ ਦੇ ਜਨਮ ’ਤੇ ਕਿਨਰਾਂ ਨੂੰ 2100 ਰੁਪਏ ਦੀ ਵਧਾਈ ਰਾਸ਼ੀ ਦਿੱਤੀ ਜਾਵੇਗੀ।

​(For more Punjabi news apart from Jandpur village youth council made rules , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement