Punjab News : 'ਯੁੱਧ ਨਸ਼ਿਆਂ ਵਿਰੁੱਧ': 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ 'ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ

By : BALJINDERK

Published : Aug 10, 2025, 8:00 pm IST
Updated : Aug 10, 2025, 8:00 pm IST
SHARE ARTICLE
'ਯੁੱਧ ਨਸ਼ਿਆਂ ਵਿਰੁੱਧ': 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ 'ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ
'ਯੁੱਧ ਨਸ਼ਿਆਂ ਵਿਰੁੱਧ': 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ 'ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ

Punjab News : ਆਪਰੇਸ਼ਨ ਦੌਰਾਨ 50 ਐਫਆਈਆਰਜ਼, 1.4 ਕਿਲੋਗ੍ਰਾਮ ਹੈਰੋਇਨ ਬਰਾਮਦ, ਸਪੈਸ਼ਲ DGP ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ ਜਾਣਕਾਰੀ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 162ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 162 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,343 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ ਅਤੇ 1594 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 110 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 414 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

(For more news apart from  'War on Drugs': On the 162nd day, Punjab Police raided 391 places; 68 drug peddlers arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement