ਸੁਖਬੀਰ ਬਾਦਲ ਦਾ ਪੰਥਕ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਕੀਤਾ ਵਿਰੋਧ
Published : Sep 10, 2018, 12:14 pm IST
Updated : Sep 10, 2018, 12:14 pm IST
SHARE ARTICLE
Sukhbir badal
Sukhbir badal

ਅਕਾਲੀ ਦਲ ਬਾਦਲ ਵਲੋਂ ਸਥਾਨਕ ਅਨਾਜ ਮੰਡੀ ਵਿਚ ਕੀਤੀ ਗਈ ਪੋਲ ਖੋਲ ਰੈਲੀ ਵਿਚ ਪੁੱਜਣ ਤੋਂ ਪਹਿਲਾਂ ਸਥਾਨਕ ਮਲੋਟ ਬਾਈਪਾਸ

ਅਬੋਹਰ, 9 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) : ਅਕਾਲੀ ਦਲ ਬਾਦਲ ਵਲੋਂ ਸਥਾਨਕ ਅਨਾਜ ਮੰਡੀ ਵਿਚ ਕੀਤੀ ਗਈ ਪੋਲ ਖੋਲ ਰੈਲੀ ਵਿਚ ਪੁੱਜਣ ਤੋਂ ਪਹਿਲਾਂ ਸਥਾਨਕ ਮਲੋਟ ਬਾਈਪਾਸ 'ਤੇ ਇੱਕਠੇ ਹੋਏ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਆਮ ਸੰਗਤਾਂ ਨੇ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਗਰਮ ਨਾਅਰੇ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਬਖਸ਼ੀਸ ਸਿੰਘ ਜਾਮਣੀਆਂ, ਤੇਜਪਾਲ ਸਿੰਘ ਕੁੰਡਲ ਅਤੇ ਦਵਿੰਦਰ ਸਿੰਘ ਸੰਗਤਸਰ ਨੇ ਕਿਹਾ ਕਿ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਚ ਬਾਦਲ ਪਰਵਾਰ ਦਾ ਹੱਥ ਸੀ, ਜਿਸ ਕਾਰਨ ਬਾਦਲ ਪਰਿਵਾਰ ਦਾ ਵਿਰੋਧ ਕਰਨਾ ਹਰ ਸੱਚੇ ਸਿੱਖ ਦਾ ਫ਼ਰਜ਼ ਹੈ ਅਤੇ ਅਸੀਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਅਪਣਾ ਫ਼ਰਜ਼ ਨਿਭਾ ਦਿਤਾ ਹੈ।


ਅਤੇ ਉਨ੍ਹਾਂ ਬਾਦਲ ਦਲ ਅਤੇ ਕਾਂਗਰਸ ਵਿਚ ਸ਼ਾਮਲ ਸਿੱਖਾਂ ਨੂੰ ਵੀ ਅਪਣੇ ਜਮੀਰ ਦੀ ਆਵਾਜ਼ ਸੁਨਣ ਦਾ ਸੱਦਾ ਦਿਤਾ ਤੇ ਬਾਦਲ ਪਰਵਾਰ ਦਾ ਵਿਰੋਧ ਕਰਨ ਦੀ ਅਪੀਲ ਕੀਤੀ। ਅੱਜ ਦੇ ਵਿਰੋਧ ਪ੍ਰਦਰਸ਼ਨ ਦੌਰਾਨ 100-150 ਸਿੱਖ ਨੁਮਾਇੰਦੇ ਅਤੇ ਸਿੱਖ ਸੰਗਤਾਂ ਹਾਜ਼ਰ ਸਨ ਜਿਨ੍ਹਾਂ ਹੱਥਾਂ ਵਿਚ ਕਾਲੀਆਂ ਝੰਡੀਆਂ ਫੜ ਕੇ ਬਾਦਲ ਪਰਵਾਰ ਅਤੇ ਪੈਸੇ ਦੇ ਇੱਕਠੀ ਕੀਤੀ ਭੀੜ ਵਿਰੁਧ ਜੰਮ ਕੇ ਨਾਹਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement