ਖੇਡ ਮੰਤਰੀ ਰਾਣਾ ਸੋਢੀ ਨੇ ਅਰਪਿੰਦਰ ਸਿੰਘ ਨੂੰ ਇਤਿਹਾਸਕ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ
Published : Sep 10, 2018, 4:09 pm IST
Updated : Sep 10, 2018, 4:09 pm IST
SHARE ARTICLE
Sports Minister Rana Sodhi
Sports Minister Rana Sodhi

ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਵਿੱਚ ਤਮਗਾ ਜਿੱਤਣ ਵਾਲਾ ਅਰਪਿੰਦਰ ਸਿੰਘ ਬਣਿਆ ਪਹਿਲਾ ਭਾਰਤੀ ਅਥਲੀਟ

ਚੰਡੀਗੜ੍ਹ :  ਚੈਕ ਗਣਰਾਜ ਦੇ ਸ਼ਹਿਰ ਓਸਤਰਾਵਾ ਵਿਖੇ ਚੱਲ ਰਹੇ ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਦੇ ਤੀਹਰੀ ਛਾਲ ਈਵੈਂਟ 'ਚ ਕਾਂਸੀ ਦੇ ਤਮਗਾ ਜਿੱਤਣ ਵਾਲੇ ਅਥਲੀਟ ਅਰਪਿੰਦਰ ਸਿੰਘ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਬਾਰਕਬਾਦ ਦਿੱਤੀ ਹੈ। ਅਰਪਿੰਦਰ ਸਿੰਘ ਪਹਿਲਾ ਭਾਰਤੀ ਅਥਲੀਟ ਬਣ ਗਿਆ ਹੈ ਜਿਸ ਨੇ ਇੰਟਰਨੈਸ਼ਨਲ ਐਸੋਸੀਏਸ਼ਨ ਆਫ ਅਥਲੈਟਿਕਸ ਫੈਡਰੇਸ਼ਨ (ਆਈ.ਏ.ਏ.ਐਫ.) ਕਾਂਟੀਨੈਂਟਲ ਕੱਪ ਦੇ ਇਤਿਹਾਸ ਵਿੱਚ ਕਿਸੇ ਵੀ ਈਵੈਂਟ ਵਿੱਚ ਕੋਈ ਤਮਗਾ ਜਿੱਤਿਆ ਹੋਵੇ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਅਰਪਿੰਦਰ ਸਿੰਘ ਦੀ ਇਹ ਇਤਿਹਾਸਕ ਪ੍ਰਾਪਤੀ ਹੈ ਜੋ ਹੁਣ ਤੱਕ ਕੋਈ ਵੀ ਭਾਰਤੀ ਅਥਲੀਟ ਹਾਸਲ ਨਹੀਂ ਕਰ ਸਕਿਆ। ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਵਿੱਚ ਏਸ਼ੀਆ ਪੈਸੇਫਿਕ ਟੀਮ ਵੱਲੋਂ ਨੁਮਾਇੰਦਗੀ ਕਰ ਰਹੇ ਅਰਪਿੰਦਰ ਸਿੰਘ ਨੇ ਤੀਹਰੀ ਛਾਲ ਈਵੈਂਟ ਵਿੱਚ 16.59 ਮੀਟਰ ਛਾਲ ਲਗਾ ਕੇ ਕਾਂਸੀ ਦਾ ਤਮਗਾ ਜਿੱਤਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਜਿੱਤਿਆ ਤਮਗਾ ਓਲੰਪਿਕ ਖੇਡਾਂ ਜਾਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਤਮਗੇ ਤੋਂ ਘੱਟ ਨਹੀਂ ਹੈ ਕਿਉਂਕਿ ਇਸ ਕੱਪ ਵਿੱਚ ਸਾਰੇ ਮਹਾਂਦੀਪਾਂ ਤੋਂ ਚੋਟੀ ਦੇ ਅਥਲੀਟ ਹਿੱਸਾ ਲੈ ਰਹੇ ਹਨ।

Arpinder SinghArpinder Singh ਖੇਡ ਮੰਤਰੀ ਨੇ ਕਿਹਾ ਕਿ ਅਰਪਿੰਦਰ ਸਿੰਘ ਨੇ ਬੀਤੇ ਦਿਨੀਂ ਜਕਾਰਤਾ ਵਿਖੇ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ ਅਤੇ ਹੁਣ ਦੁਬਾਰਾ ਫੇਰ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਆਈ.ਏ.ਏ.ਐਫ. ਕਾਂਟੀਨੈਂਟਲ ਕੱਪ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ। ਖੇਡ ਮੰਤਰੀ ਨੇ ਅਰਪਿੰਦਰ ਦੇ ਨਾਲ ਉਸ ਦੇ ਮਾਪਿਆਂ ਅਤੇ ਕੋਚ ਸ੍ਰੀ ਸੁਖਦੇਵ ਸਿੰਘ ਪੰਨੂੰ ਨੂੰ ਵੀ ਮੁਬਾਰਦਬਾਦ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਸਿਰ ਬੰਨ੍ਹਿਆ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਹਰਸ਼ਾ ਛੀਨਾ ਦੇ ਅਰਪਿੰਦਰ ਸਿੰਘ ਨੇ 2014 ਵਿੱਚ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement