ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਟਰੱਕ 'ਚੋਂ ਗੋਲਾ-ਬਾਰੂਦ ਬਰਾਮਦ, 2 ਗ੍ਰਿਫ਼ਤਾਰ
Published : Sep 10, 2020, 1:46 am IST
Updated : Sep 10, 2020, 1:46 am IST
SHARE ARTICLE
image
image

ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਟਰੱਕ 'ਚੋਂ ਗੋਲਾ-ਬਾਰੂਦ ਬਰਾਮਦ, 2 ਗ੍ਰਿਫ਼ਤਾਰ

ਸ਼੍ਰੀਨਗਰ, 9 ਸਤੰਬਰ : ਜੰਮੂ-ਕਸ਼ਮੀਰ ਵਿਚ ਪੁਲਸ ਨੇ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ 'ਤੇ ਹਥਿਆਰ ਅਤੇ ਗੋਲਾ-ਬਾਰੂਦ ਨਾਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਬਰਾਮਦ ਹਥਿਆਰਾਂ ਵਿਚ ਐੱਮ-4 ਅਮਰੀਕੀ ਕਾਰਬਾਈਨ ਵੀ ਸ਼ਾਮਲ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਯਾਨੀ ਕਿ ਅੱਜ ਦੱਸਿਆ ਕਿ ਹਥਿਆਰਾਂ ਦੀ ਸਪਲਾਈ ਬਾਰੇ ਪੁਖ਼ਤਾ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਦਸਤਿਆਂ ਦੀ ਸਾਂਝੀ ਮੁਹਿੰਮ 'ਚ ਕੁਲਗਾਮ ਜ਼ਿਲ੍ਹੇ 'ਚ ਜਵਾਹਰ ਸੁਰੰਗ ਕੋਲ ਮੰਗਲਵਾਰ ਅੱਧੀ ਰਾਤ ਇਕ ਟਰੱਕ ਨੂੰ ਰੋਕਿਆ ਅਤੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਸੁਰੱਖਿਆ ਦਸਤਿਆਂ ਨੇ ਜਦੋਂ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚ ਇਕ ਏ. ਕੇ-47, ਐੱਮ-4 ਅਮਰੀਕੀ ਕਾਰਬਾਈਨ, 6 ਚਾਇਨੀਜ਼ ਪਿਸਤੌਲਾਂ ਅਤੇ 12 ਮੈਗਜੀਨ ਬਰਾਮਦ ਹੋਏ। ਉਨ੍ਹਾਂ ਨੇ ਦੱਸਿਆ ਕਿ ਟਰੱਕ ਜੰਮੂ ਖੇਤਰ ਦੇ ਅਖਨੂਰ ਤੋਂ ਘਾਟੀ ਆ ਰਿਹਾ ਸੀ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਟਰੱਕ ਵਿਚ ਸਵਾਰ ਦੋ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਮੁਤਾਬਕ ਫੜ੍ਹੇ ਗਏ ਦੋਸ਼ੀਆਂ ਦੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਣ ਦਾ ਸ਼ੱਕ ਹੈ। ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  (ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement