ਵਿਦੇਸ਼ਾਂਤੋਂ ਆਉਣ ਵਾਲਿਆਂ ਨੂੰ9 ਘੰਟੇਪੁਰਾਣੀ ਕੋਵਿਡਨੈਗੇਟਿਵਰੀਪੋਰਟਨਾਲਘਰੇਲੂਇਕਾਂਤਵਾਸਵਿਰਹਿਣਦੀਆਗਿਆ
Published : Sep 10, 2020, 12:39 am IST
Updated : Sep 10, 2020, 12:39 am IST
SHARE ARTICLE
image
image

ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰੀਪੋਰਟ ਨਾਲ ਘਰੇਲੂ ਇਕਾਂਤਵਾਸ ਵਿਚ ਰਹਿਣ ਦੀ ਆਗਿਆ

ਚੰਡੀਗੜ੍ਹ, 9 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ):  ਬੰਦਿਸ਼ਾਂ ਨੂੰ ਸੌਖਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਹੁਣ ਘਰੇਲੂ ਏਕਾਂਤਵਾਸ ਵਿਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤਕ ਦਾ ਕੋਵਿਡ ਨੈਗੇਟਿਵ ਸਰਟੀਫ਼ਿਕੇਟ ਹੋਵੇ। ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਯਾਤਰੀ ਹਵਾਈ ਅੱਡੇ ਉਤੇ ਪੁੱਜਣ ਸਾਰ ਅਪਣਾ ਟੈਸਟ ਕਰਵਾਉਣਗੇ ਅਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰ ਵਿਚ ਏਕਾਂਤਵਾਸ ਉਤੇ ਜਾ ਕੇ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਝੂਠੇ ਤੇ ਗੁੰਮਰਾਹਕੁਨ ਪ੍ਰਚਾਰ ਕਾਰਨ ਟੈਸਟਾਂ ਵਿੱਚ ਆਈ ਗਿਰਾਵਟ ਤੋਂ ਬਾਅਦ ਪੁਲਿਸ ਵਲੋਂ ਸੂਬੇ ਵਿਚ ਅਫਵਾਹਾਂ ਫੈਲਾਉਣ ਵਾਲਿਆਂ ਆਰੰਭੀ ਕਾਰਵਾਈ ਕਾਰਨ ਰੋਜ਼ਾਨਾ ਕੋਵਿਡ ਟੈਸਟ ਕਰਵਾਉਣ ਵਾਲਿਆਂ ਦੀ ਗਿਣਤੀ ਮੁੜ 28000 ਦੇ ਕਰੀਬ ਅੱਪੜੀ ਹੈ। ਉਨ੍ਹਾਂ ਦਸਿਆ ਕਿ ਕੱਲ੍ਹ 28,688 ਟੈਸਟ ਹੋਏ ਅਤੇ ਜਲਦ ਹੀ ਇਹ ਅੰਕੜਾ 30000 'ਤੇ ਪਹੁੰਚੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਰੋਧੀ ਤੱਤ ਪੰਜਾਬ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗਾਂ ਨੂੰ ਕੱਢਣ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਅਤੇ ਤਰਕਹੀਣ ਹੈ। ਉਨ੍ਹਾਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਦੀ ਚਿimageimageਤਾਵਨੀ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement