ਪੰਜਾਬ ਪੁਲਿਸ ਵਲੋਂ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ/ਲਿੰਕ ਬਲਾਕ ਕਰਵਾਏੇ
Published : Sep 10, 2020, 1:57 am IST
Updated : Sep 10, 2020, 1:57 am IST
SHARE ARTICLE
image
image

ਪੰਜਾਬ ਪੁਲਿਸ ਵਲੋਂ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ/ਲਿੰਕ ਬਲਾਕ ਕਰਵਾਏੇ

ਚੰਡੀਗੜ੍ਹ, 9 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ਼ਾਂ ਦੇ ਚਲਦਿਆਂ ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ-ਟਿਊਬ ਖਾਤਿਆਂ, ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲਾਕ ਕਰਵਾ ਦਿਤਾ ਹੈ। ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਹੁਣ ਤੱਕ 121 ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿਚ ਕੁੱਲ 151 ਫੇਸਬੁੱਕ ਖਾਤੇ/ਲਿੰਕ, 100 ਟਵਿੱਟਰ, ਚਾਰ ਇੰਸਟਾਗ੍ਰਾਮ ਤੇ 37 ਯੂ.ਟਿਊਬ ਖਾਤਿਆਂ/ਲਿੰਕਜ਼ ਬਾਰੇ ਸਬੰਧਤ ਅਥਾਰਟੀ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਸੂਚਿਤ ਕੀਤਾ ਗਿਆ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਏਜੰਸੀ ਵੱਲੋਂ ਕਿੜ੍ਹ ਕੱਢਣ ਵਾਲੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਖਾਤਿਆਂ/ਲਿੰਕਜ਼ ਨੂੰ ਬਲੌਕ ਕਰਨ ਲਈ ਮਾਮਲਾ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਾਈਬਰ ਲਾਅ ਡਿਵੀਜ਼ਨ ਕੋਲ ਉਠਾਇਆ ਗਿਆ ਜਿਸ ਦੇ ਚੱਲਦਿਆਂ ਹੁਣ ਤਕ 108 ਖਾਤੇ/ਲਿੰਕ ਬਲੌਕ ਕਰ ਦਿਤੇ ਗਏ। ਉਨ੍ਹਾਂ ਕਿਹਾ ਕਿ ਹੋਰ ਖਾਤਿਆਂ ਨੂੰ ਬਲਾਕ ਕਰਨ ਦੀ ਉਡੀਕ ਹੈ।imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement