ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਜਿੱਤਿਆ ਰੱਖੜੀ ਦਾ ਪਹਿਲਾ ਇਨਾਮ
Published : Sep 10, 2021, 5:20 pm IST
Updated : Sep 10, 2021, 5:20 pm IST
SHARE ARTICLE
Gurmeet Singh
Gurmeet Singh

ਜੇਤੂ ਨੇ ਇਨਾਮੀ ਰਾਸ਼ੀ ਲਈ ਦਸਤਾਵੇਜ਼ ਜਮ੍ਹਾਂ ਕਰਵਾਏ; ਇਨਾਮੀ ਰਾਸ਼ੀ ਨਾਲ ਬੱਚਿਆਂ ਦੀ ਪੜ੍ਹਾਈ ਦਾ ਸੁਪਨਾ ਕਰੇਗਾ ਸਾਕਾਰ

 

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪੰਜਾਬ ਸਟੇਟ ਡੀਅਰ ਰਾਖੀ ਬੰਪਰ 2021 ਦਾ ਪਹਿਲਾ ਇਨਾਮ ਜਿੱਤਿਆ ਹੈ। ਲਾਟਰੀਜ਼ ਵਿਭਾਗ ਨੇ 26 ਅਗਸਤ ਨੂੰ ਰਾਖੀ ਬੰਪਰ ਦੇ ਨਤੀਜੇ ਐਲਾਨੇ ਸਨ ਅਤੇ 2 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰ. ਬੀ -946267 ’ਤੇ ਨਿਕਲਿਆ ਸੀ। ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਨਯਾਗਾਉਂ ਤੋਂ ਟਿਕਟ ਖਰੀਦੀ ਸੀ।

Gurmeet Singh

Gurmeet Singh

ਇਨਾਮੀ ਰਾਸ਼ੀ ਲੈਣ ਲਈ ਇੱਥੇ ਸਟੇਟ ਲਾਟਰੀਜ਼ ਵਿਭਾਗ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਤੋਂ ਬਾਅਦ, ਜੇਤੂ ਨੇ ਕਿਹਾ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ 'ਤੇ ਖਰਚ ਕਰੇਗਾ ਕਿਉਂਕਿ ਉਹ ਉਨ੍ਹਾਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਚਾਹੁੰਦਾ ਹੈ। ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦੀ ਉਸ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement