ਹਾਈਕੋਰਟ ਵੱਲੋਂ ਸੁਮੇਧ ਸੈਣੀ ਨੂੰ ਵੱਡੀ ਰਾਹਤ, ਪੰਜਾਬ ਵਿਧਾਨ ਸਭਾ ਚੋਣਾਂ ਤੱਕ ਗ੍ਰਿਫਤਾਰੀ 'ਤੇ ਰੋਕ
Published : Sep 10, 2021, 6:45 pm IST
Updated : Sep 10, 2021, 6:45 pm IST
SHARE ARTICLE
 Sumedh Saini
Sumedh Saini

ਇਸ ਦੇ ਨਾਲ ਹੀ ਸੈਣੀ ਖਿਲਾਫ ਜਿੰਨੇ ਵੀ ਮਾਮਲੇ ਦਰਜ ਹਨ, ਉਨ੍ਹਾਂ ‘ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ।

ਚੰਡੀਗੜ੍ਹ - ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ‘ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਉਸ ਖਿਲਾਫ ਜਿੰਨੇ ਵੀ ਮਾਮਲੇ ਦਰਜ ਹਨ, ਉਨ੍ਹਾਂ ‘ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ।

Punjab and Haryana High CourtPunjab and Haryana High Court

ਹਾਈਕੋਰਟ ਨੇ ਆਪਣੇ 46 ਪੰਨਿਆਂ ਦੇ ਆਦੇਸ਼ ਵਿਚ ਕਿਹਾ ਹੈ ਕਿ 2022 ਦੀਆਂ ਚੋਣਾਂ ਵਿਚ ਸੈਣੀ ਵਿਰੁੱਧ ਸਾਰੀਆਂ ਐਫ.ਆਈ.ਆਰ. ‘ਤੇ ਰੋਕ ਹੋਵੇਗੀ ਤੇ ਉਸ ਨੂੰ ਕਿਸੇ ਵੀ ਕੇਸ ਵਿਚ ਪੇਸ਼ ਹੋਣ ਤੋਂ ਛੋਟ ਹੋਵੇਗੀ। ਇਸ ਦੇ ਨਾਲ ਹੀ ਸੈਣੀ ਨੂੰ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ, ਇਸ ਦੇ ਲਈ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਬਲੇਂਕੇਟ ਬੇਲ ‘ਤੇ ਫੈਸਲਾ ਦਿੰਦੇ ਹੋਏ ਹੁਕਮ ਦਿੱਤਾ ਹੈ। ਇਸ ਤਰ੍ਹਾਂ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ।

Dgp sumedh sainiDgp sumedh saini

ਦੱਸ ਦਈਏ ਕਿ ਸੈਣੀ ਆਪਣੀ ਪਟੀਸ਼ਨ ‘ਚ ਕਹਿ ਚੁੱਕੇ ਹਨ ਕਿ ਇਹ ਸਾਰੇ ਮਾਮਲੇ ਉਸ ਵਿਰੁੱਧ ਪੰਜਾਬ ਸਰਕਾਰ ਦੀ ਸਿਆਸੀ ਰੰਜਿਸ਼ ਤਹਿਤ ਚੱਲ ਰਹੇ ਹਨ। ਅਜਿਹੀ ਸਥਿਤੀ ਵਿਚ ਜੇ ਸਰਕਾਰ ਕਿਸੇ ਵੀ ਮਾਮਲੇ ਵਿਚ ਉਸ ਦੇ ਵਿਰੁੱਧ ਕੁਝ ਕਰਦੀ ਹੈ, ਤਾਂ ਉਸ ਤੋਂ 7 ਦਿਨ ਪਹਿਲਾਂ ਉਸ ਨੂੰ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਪਹਿਲਾਂ ਹੀ ਆਦੇਸ਼ ਦਿੱਤਾ ਸੀ ਕਿ ਸੈਣੀ ਦੇ ਖਿਲਾਫ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement