ਇਨਸਾਨੀਅਤ ਸ਼ਰਮਸਾਰ: 100 ਬੇਸਹਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਿਆ
Published : Sep 10, 2021, 12:29 am IST
Updated : Sep 10, 2021, 12:29 am IST
SHARE ARTICLE
image
image

ਇਨਸਾਨੀਅਤ ਸ਼ਰਮਸਾਰ: 100 ਬੇਸਹਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਿਆ

ਕਰਨਾਟਕ, 9 ਸਤੰਬਰ : ਕਰਨਾਟਕ ’ਚ ਹਾਲ ਹੀ ਵਿਚ 150 ਦੇ ਕਰੀਬ ਬਾਂਦਰਾਂ ਨੂੰ ਮਾਰਨ ਦੀ ਘਟਨਾ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਸੀ। ਵਿਵਾਦ ਅਜੇ ਪੂਰੀ ਤਰ੍ਹਾਂ ਸੁਲਝਿਆ ਵੀ ਨਹੀਂ ਸੀ ਕਿ ਹੁਣ ਕੁੱਤਿਆਂ ਨੂੰ ਵੀ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆ ਗਿਆ ਹੈ। ਸ਼ਿਵਮੋਗਾ ਵਿਚ 100 ਤੋਂ ਵੱਧ ਕੁੱਤਿਆਂ ਨੂੰ ਪਹਿਲਾਂ ਜ਼ਹਿਰ ਦੇ ਕੇ ਮਾਰਿਆ ਗਿਆ ਅਤੇ ਫਿਰ ਦਫ਼ਨਾ ਦਿਤਾ ਗਿਆ। 
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁੱਝ ਜਿੰਦਾ ਕੁੱਤਿਆਂ ਨੂੰ ਵੀ ਦਫ਼ਨਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਨਾਲ ਹੀ ਗ੍ਰਾਮ ਪੰਚਾਇਤ ਦੇ ਇਕ ਅਧਿਕਾਰੀ ਵਿਰੁਧ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਸਥਾਨਕ ਪਸ਼ੂ ਅਧਿਕਾਰ ਕਾਰਕੁੰਨਾਂ ਦੀ ਸ਼ਿਕਾਇਤ ’ਤੇ ਕੰਬਾਦਲ ਹੋਸੂਰ ਗ੍ਰਾਮ ਪੰਚਾਇਤ ਦੇ ਅਧਿਕਾਰੀ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਸੁਪਰਡੈਂਟ ਲਕਸਮੀ ਪ੍ਰਸਾਦ ਨੇ ਦਸਿਆ ਕਿ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਕੁੱਤਿਆਂ ਨੂੰ ਮਾਰਨ ਦਾ ਆਦੇਸ਼ ਗ੍ਰਾਮ ਪੰਚਾਇਤ ਨੇ ਦਿਤਾ ਸੀ। ਐਸਪੀ ਪ੍ਰਸ਼ਾਦ ਨੇ ਕਿਹਾ ਕਿ ਇਸ ਮਾਮਲੇ ਵਿਚ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਤੋਂ ਮੌਤ ਦੇ ਕਾਰਨਾਂ ਬਾਰੇ ਰਿਪੋਰਟ ਮੰਗੀ ਗਈ ਹੈ। ਰਿਪੋਰਟ ਦੇ ਆਧਾਰ ’ਤੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਸ਼ੂ ਬਚਾਅ ਕਲੱਬ ਦੇ ਕਾਰਕੁਨ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement