ਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਲਾਭ ਉਠਾਉਣ: ਹਰਜੋਤ ਬੈਂਸ
Published : Sep 10, 2022, 7:09 pm IST
Updated : Sep 10, 2022, 7:12 pm IST
SHARE ARTICLE
Harjot Bains
Harjot Bains

ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ । ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਹਨਾ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।

ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement