'ਆਪ' MP ਵਿਕਰਮਜੀਤ ਸਾਹਨੀ ਦੀਆਂ ਕੋਸ਼ਿਸ਼ਾਂ ਸਦਕਾ ਅੰਮ੍ਰਿਤਸਰ-ਬਰਮਿੰਘਮ ਉਡਾਣ ਮਿਲੇਗੀ ਹਫ਼ਤੇ 'ਚ ਦੋ ਵਾਰ 
Published : Sep 10, 2022, 7:42 pm IST
Updated : Sep 10, 2022, 7:42 pm IST
SHARE ARTICLE
Vikramjit Singh Sahney
Vikramjit Singh Sahney

ਅਸੀਂ ਪੰਜਾਬੀਆਂ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਾਂ। - ਵਿਕਰਮਜੀਤ ਸਾਹਨੀ

 

ਅੰਮ੍ਰਿਤਸਰ - ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾਂ ਅਕਤੂਬਰ ਮਹੀਨੇ ਤੋਂ ਸ਼ੁਰੂ ਹੋ ਜਾਣਗੀਆਂ ਤੇ ਇਹ ਉਡਾਣ ਸਹੂਲਤ ਹਫ਼ਤੇ ਵਿਚ ਦੋ ਵਾਰ ਮਿਲਿਆ ਕਰੇਗੀ। ਇਸ ਬਾਬਤ ਪੰਜਾਬ ਤੋਂ 'ਆਪ' MP ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਮੰਤਰੀ ਜੋਤੀਰਾਦਿਤੀਆ ਸਿੰਧੀਆ ਨੂੰ ਪੱਤਰ ਲਿਖਿਆ ਸੀ, ਜਿਸ ਦੇ ਨਤੀਜੇ ਵਜੋਂ ਸਮੂਹ ਪੰਜਾਬੀਆਂ ਨੂੰ ਇਹ ਸਹੂਲਤ ਹਾਸਲ ਹੋਈ ਹੈ।  

ਆਪਣੇ ਟਵੀਟ ਹੈਂਡਲ ਤੋਂ ਇੱਕ ਟਵੀਟ ਕਰਕੇ ਵਿਕਰਮਜੀਤ ਸਾਹਨੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ ਹੁਣ ਜਲਦ ਹੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਪਣੇ ਟਵੀਟ 'ਚ ਵਿਕਰਮਜੀਤ ਸਾਹਨੀ ਨੇ ਜੋਤੀਰਾਦਿਤੀਆ ਸਿੰਧੀਆ ਦਾ ਧੰਨਵਾਦ ਵੀ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬੀਆਂ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਾਂ। 

file photo

 

ਜ਼ਿਕਰਯੋਗ ਹੈ ਕਿ ਹੁਣ ਤੱਕ ਇਸ ਉਡਾਣ ਦੀ ਸਹੂਲਤ ਹਫ਼ਤੇ ਵਿਚ ਇਕ ਵਾਰ ਸੀ। ਮੰਗ ਨੂੰ ਦੇਖਦੇ ਹੋਏ ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਦੀਆਂ ਜੇਬਾਂ ਨੂੰ ਵੀ ਕੁਝ ਰਾਹਤ ਮਿਲਣ ਦੀ ਆਸ ਹੈ। ਏਅਰ ਇੰਡੀਆ ਦੀ ਵੈੱਬਸਾਈਟ ਮੁਤਾਬਿਕ ਅੰਮ੍ਰਿਤਸਰ-ਬਰਮਿੰਘਮ ਫਲਾਈਟ ਹਰ ਸ਼ੁੱਕਰਵਾਰ ਨੂੰ ਉਡਾਣ ਭਰਦੀ ਸੀ, ਪਰ ਮੰਗ ਨੂੰ ਦੇਖਦੇ ਹੋਏ ਇਸ ਨੂੰ ਅਕਤੂਬਰ ਮਹੀਨੇ ਤੋਂ ਹਫ਼ਤੇ 'ਚ ਦੋ ਵਾਰ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ਲਾਈਟ ਹਰ ਐਤਵਾਰ ਨੂੰ ਬਰਮਿੰਘਮ ਤੋਂ ਅੰਮ੍ਰਿਤਸਰ ਅਤੇ ਸੋਮਵਾਰ ਨੂੰ ਵੀ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣ ਭਰੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement