ਭ੍ਰਿਸ਼ਟਾਚਾਰ ਦੇ ਮੁਕੱਦਮੇ 'ਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ
Published : Sep 10, 2022, 6:31 pm IST
Updated : Sep 10, 2022, 6:31 pm IST
SHARE ARTICLE
Arrest
Arrest

ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਦਿੱਤਾ ਜਾਂਦਾ ਸੀ ਤੇ ਬਦਲੇ ਵਿਚ ਰਿਸ਼ਵਤ ਲਈ ਜਾਂਦੀ ਸੀ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। 

ਉਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂ ਬਿਉਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement