ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
Published : Sep 10, 2023, 12:02 pm IST
Updated : Sep 10, 2023, 3:31 pm IST
SHARE ARTICLE
Jagjot Singh
Jagjot Singh

ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਅਤੇ ਮਾਪਿਆਂ ਨੂੰ ਛੱਡ ਗਿਆ ਹੈ।

ਦੀਨਾਨਗਰ - ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਤ ਸਬੰਧੀ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ।  

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸ਼ਹਿਰ ਵਿਚ 28 ਅਗਸਤ ਨੂੰ ਇਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੋਇਆ ਸੀ, ਪਰ 7 ਸਤੰਬਰ ਨੂੰ ਉਸ ਦੀ ਮੌਤ ਹੋ ਗਈ ਹੈ। ਜਿਸ ਦੀ ਸੂਚਨਾ ਉਹਨਾਂ ਦੇ ਉਥੇ ਰਹਿੰਦੇ ਰਿਸ਼ਤੇਦਾਰਾਂ ਨੇ ਦਿੱਤੀ। 
ਪਰਿਵਾਰਕ ਮੈਂਬਰ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਅਤੇ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement