ਸੰਗਰੂਰ ਜੇਲ੍ਹ 'ਚੋਂ ਗੈਂਗਸਟਰ ਆਮਨਾ ਦੀ ਵੀਡੀਓ ਵਾਇਰਲ, ਟੌਹਰ ਨਾਲ ਜੇਬ੍ਹਾਂ 'ਚ ਹੱਥ ਪਾ ਕੇ ਬਣਾਈ ਵੀਡੀਓ
Published : Sep 10, 2023, 1:30 pm IST
Updated : Sep 10, 2023, 1:30 pm IST
SHARE ARTICLE
File Photo
File Photo

ਤਲਾਸ਼ੀ ਦੌਰਾਨ ਮੋਬਾਈਲ ਬਰਾਮਦ, ਐਫ.ਆਈ.ਆਰ ਦਰਜ

ਸੰਗਰੂਰ - ਪੰਜਾਬ ਦੀ ਜੇਲ੍ਹ ਤੋਂ ਗੈਂਗਸਟਰ ਆਮਨਾ ਉਬਾ ਦੀ ਵੀਡੀਓ ਲੀਕ ਹੋਈ ਹੈ। ਇਹ ਵੀਡੀਓ ਸੰਗਰੂਰ ਜੇਲ੍ਹ ਦੀ ਦੱਸੀ ਜਾ ਰਹੀ ਹੈ। ਵੀਡੀਓ 'ਚ ਗੈਂਗਸਟਰ ਪੂਰੇ ਟਸ਼ਨ 'ਚ ਆਪਣੀ ਬੈਰਕ 'ਚੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਟੋਪੀ ਪਹਿਨੇ ਹੋਏ ਗੈਂਗਸਟਰ ਆਮਨਾ ਟੌਰ ਨਾਲ ਜੇਲ੍ਹ 'ਚੋਂ ਬਾਹਰ ਆਉਂਦਾ ਦਿਖਾਈ ਦੇ ਰਿਹਾ ਹੈ। 

ਵੀਡੀਓ ਲੀਕ ਹੋਣ 'ਤੇ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਇਸ ਤੋਂ ਤੁਰੰਤ ਬਾਅਦ ਗੈਂਗਸਟਰ ਦੀ ਬੈਰਕ ਦੀ ਤਲਾਸ਼ੀ ਲਈ ਗਈ। ਬੈਰਕ ਵਿਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਦੋਸ਼ੀ ਗੈਂਗਸਟਰ ਆਮਨਾ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਆਮਨਾ ਉਬਾ ਨੇ ਕੁਝ ਸਾਲ ਪਹਿਲਾਂ ਬਠਿੰਡਾ 'ਚ ਗੈਂਗਸਟਰ ਕੁਲਬੀਰ ਨੂਰਵਾਣਾ 'ਤੇ ਹਮਲਾ ਕੀਤਾ ਸੀ। ਗੈਂਗਸਟਰ ਅਮਨਾ ਉਬਾ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੰਗਰੂਰ ਜੇਲ੍ਹ ਵਿਚੋਂ ਅੱਧੀ ਦਰਜਨ ਦੇ ਕਰੀਬ ਕੈਦੀਆਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ 'ਚ ਕੈਦੀਆਂ ਨੇ ਤਤਕਾਲੀ ਜੇਲ ਸੁਪਰਡੈਂਟ ਅਤੇ ਹੋਰ ਜੇਲ੍ਹ ਸਟਾਫ 'ਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਦੋਸ਼ ਲਗਾਇਆ ਸੀ। ਕੈਦੀਆਂ ਦਾ ਦੋਸ਼ ਸੀ ਕਿ ਉਨ੍ਹਾਂ ਤੋਂ 35,000 ਰੁਪਏ ਦੀ ਫਿਰੌਤੀ ਕੀਤੀ ਗਈ ਅਤੇ ਫਿਰ 1-1 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਸੰਗਰੂਰ ਦੇ ਤਤਕਾਲੀ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤੀ ਸੀ।  

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement