Amritsar News : ਅੰਮ੍ਰਿਤਸਰ ਪੁਲਿਸ ਨੇ ਦੋ ਸਮੱਗਲਰਾਂ ਨੂੰ ਕੀਤਾ ਕਾਬੂ, ਤਿੰਨ 9 MM ਗਲੋਕ ਪਿਸਟਲ, 4 ਮੈਗਜ਼ੀਨ, 1 ਮੋਟਰਸਾਈਕਲ ਕੀਤਾ ਬਰਾਮਦ 

By : BALJINDERK

Published : Sep 10, 2024, 6:45 pm IST
Updated : Sep 10, 2024, 6:45 pm IST
SHARE ARTICLE
ਬਰਾਮਦ ਕੀਤਾ ਗਿਆ ਅਸਲਾ
ਬਰਾਮਦ ਕੀਤਾ ਗਿਆ ਅਸਲਾ

Amritsar News : ਦੋਵੇਂ ਪਾਕਿਸਤਾਨੀ ਸਮੱਗਲਰਾਂ ਪਾਸੋ ਅਸਲਾ ਮੰਗਵਾ ਕੇ ਆਸ ਪਾਸ ਦੇ ਇਲਾਕਿਆ ’ਚ ਅਸਲਾ ਸਪਲਾਈ ਕਰਨ ਦਾ ਕਰਦੇ ਸੀ ਕੰਮ

Amritsar News : ਸ਼੍ਰੀ ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ., ਬਾਡਰ ਰੇਂਜ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ I.P.S., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ’ਤੇ ਕੰਮ ਕਰਦਿਆਂ D.S.P ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਕਿ ਚਮਕੌਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਮੈਹਦੀਪੁਰ ਜ਼ਿਲ੍ਹਾ ਤਰਨਤਾਰਨ ਅਤੇ ਪ੍ਰਵੀਨ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਮੈਹਦੀਪੁਰ ਜ਼ਿਲ੍ਹਾ ਤਰਨਤਾਰਨ ਦੇ ਪਾਕਿਸਤਾਨੀ ਸਮਗਲਰਾਂ ਨਾਲ ਸੰਬਧ ਹਨ। ਇਹ ਦੋਵੇਂ ਪਾਕਿਸਤਾਨੀ ਸਮੱਗਲਰਾਂ ਪਾਸੋ ਅਸਲਾ ਮੰਗਵਾ ਕੇ ਤਰਨਤਾਰਨ ਅਤੇ ਅੰਮ੍ਰਿਤਸਰ ਸ਼ਹਿਰ ਦੇ ਆਸ ਪਾਸ ਦੇ ਇਲਾਕਿਆ ਵਿਚ ਅਸਲਾ ਸਪਲਾਈ ਕਰਨ ਦਾ ਕੰਮ ਕਰਦੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਘਰਿੰਡਾ ਵੱਲੋਂ ਉਕਤ ਚਮਕੌਰ ਸਿੰਘ ਅਤੇ ਪ੍ਰਵੀਨ ਸਿੰਘ ਨੂੰ ਤਿੰਨ 9 MM ਗਲੋਕ ਪਿਸਟਲ, ਚਾਰ ਮੈਗਜੀਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਰੰਗ ਕਾਲਾ ਨੰਬਰੀ PB46-AJ-7212 ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜੋ : Hoshiarpur News : ਹੁਸ਼ਿਆਰਪੁਰ 'ਚ ਹੜ੍ਹ ਦੇ ਪਾਣੀ 'ਚ ਫਸੀ ਕਾਰ, ਲੋਕਾਂ ਦੀ ਮਦਦ ਨਾਲ ਬਾਹਰ ਕੱਢੀ ਗਈ 

ਜਿਸ ਸਬੰਧੀ ਉਕਤ ਗ੍ਰਿਫਤਾਰ ਦੋਸ਼ੀਆ ਖਿਲ਼ਾਫ ਮੁਕੱਦਮਾ ਨੰ. 209 ਮਿਤੀ 09.09.2024 ਜੁਰਮ 25/54/59 ਅਸਲਾ ਐਕਟ ਤਹਿਤ ਥਾਣਾ ਘਰਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੋਸ਼ੀਆ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ। ਉਕਤ ਗ੍ਰਿਫਤਾਰ ਦੋਸ਼ੀਆ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਉਹਨਾਂ ਕੋਲੋ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਸਕੇ।

(For more news apart from Amritsar Police arrested two smugglers, recovered three 9 MM Glock pistols, 4 magazines and1 motorcycle News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement