ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਆਵਾਜਾਈ ਜਾਮ
Published : Oct 10, 2020, 6:13 am IST
Updated : Oct 10, 2020, 6:13 am IST
SHARE ARTICLE
image
image

ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਕਿਸਾਨਾਂ ਵਲੋਂ ਆਵਾਜਾਈ ਜਾਮ

ਪਾਤੜਾਂ, 9 ਅਕਤੂਬਰ (ਪਿਆਰਾ ਸਿੰਘ ਪਟਵਾਰ) : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਾਗੂ ਕੀਤੇ ਗਏ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉਤੇ ਲੱਗਾ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਕੀਤਾ ਹੋਇਆ ਹੈ। ਇਸ ਦੇ ਦੌਰਾਨ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿਤੇ ਗਏ ਦੋ ਘੰਟੇ ਲਈ ਟ੍ਰੈਫ਼ਿਕ ਜਾਮ ਦੇ ਦਿਤੇ ਸੱਦੇ ਤਹਿਤ ਸੈਂਕੜੇ ਦੀ ਗਿਣਤੀ ਵਿਚ ਇਕੱਤਰ ਕਿਸਾਨਾਂ ਵਲੋਂ ਟ੍ਰੈਫ਼ਿਕ ਜਾਮ ਕੀਤੀ ਗਈ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਿਸਾਨਾਂ ਪ੍ਰਤੀ ਅਪਣਾਏ ਜਾ ਰਹੇ ਗ਼ੈਰ ਜ਼ਿੰਮੇਵਾਰੀ ਵਾਲੇ ਵਤੀਰੇ ਖਿਲਾਫ਼ ਜੰਮ ਕੇ ਨਾਹਰੇਬਾਜ਼ੀ ਕੀਤੀ । ਇਸ ਮੌਕੇ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਭਜਨ ਸਿੰਘ ਬੁੱਟਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਪਟਿਆਲਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਸੰਬੋਧਨ ਕੀਤਾ ਗਿਆ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement