ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮੌਕੇ ਮਾਹੌਲ ਹੋਇਆ ਤਣਾਅਪੂਰ
Published : Oct 10, 2020, 1:16 am IST
Updated : Oct 10, 2020, 1:17 am IST
SHARE ARTICLE
image
image

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮੌਕੇ ਮਾਹੌਲ ਹੋਇਆ ਤਣਾਅਪੂਰਨ

ਭਾਈ ਚੌੜਾ ਨੇ ਲੌਂਗੋਵਾਲ ਦੀ ਸ਼ਮੂਲੀਅਤ 'ਤੇ ਪ੍ਰਗਟਾਇਆ ਇਤਰਾਜ਼

  to 
 

ਅੰਮ੍ਰਿਤਸਰ, 10 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦਵਾਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮੌਕੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਿੱਖ ਆਗੂ ਭਾਈ ਨਰੈਣ ਸਿੰਘ ਚੌੜਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਸਮਾਗਮ ਵਿਚ ਸ਼ਮੂਲੀਅਤ 'ਤੇ ਇਤਰਾਜ਼ ਖੜਾ ਕਰ ਦਿਤਾ। ਭਾਈ ਨਰੈਣ ਸਿੰਘ ਚੌੜਾ ਨੇ ਕਿਹਾ ਕਿ ਭਾਈ ਲੌਂਗੋਵਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹ ਲਗਾਈ ਹੋਈ ਹੈ ਤੇ ਉਨ੍ਹਾਂ ਨੂੰ ਕਿਸੇ ਵੀ ਪੰਥਕ ਸਮਾਗਮ ਵਿਚ ਜਾਣ ਤੋਂ ਮਨ੍ਹਾਂ ਕੀਤਾ ਹੋਇਆ ਹੈ ਪਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਇਸ ਸਮਾਗਮ ਵਿਚ ਸ਼ਾਮਲ ਹੋਏ ਹਨ। ਇਸ ਦੌਰਾਨ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਅਤੇ ਭਾਈ ਲੌਂਗੋਵਾਲ ਦੀ ਹਮਾਇਤ ਵਿਚ ਉਨ੍ਹਾਂ ਦੇ ਸਾਥੀ ਖੜੇ ਹੋ ਕੇ ਬੋਲਣ ਲੱਗੇ ਕਿ ਉਨ੍ਹਾਂ ਨੂੰ ਪੰਥਕ ਸਮਾਗਮ ਵਿਚ ਜਾਣ ਤੋਂ ਮਨਾਹੀ ਨਹੀਂ ਕੀਤੀ ਗਈ, ਸਿਰਫ਼ ਬੋਲਣ ਤੋਂ ਮਨ੍ਹਾਂ ਕੀਤਾ ਹੋਇਆ ਹੈ। ਇਸ ਮੌਕੇ ਬੋਲਦਿਆਂ ਭਾਈ ਨਰੈਣ ਸਿੰਘ ਚੌੜਾ ਨੇ ਆਖਿਆ ਕਿ ਭਾਈ ਲੌਂਗੋਵਾਲ ਨੇ ਪੰਥਕ ਸਮਾਗਮ ਵਿਚ ਸ਼ਮੂਲੀਅਤ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਰਕਰਾਰ ਰੱਖਣੀ ਚਾਹੀਦੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੰਥਕ ਸਮਾਗਮ ਵਿਚ ਸ਼ਮੂਲੀਅਤ 'ਤੇ ਉਠਾਏ ਇਤਰਾਜ਼ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ 'ਤੇ ਕੀ ਫ਼ੈਸਲਾ ਸੁਣਾਇਆ ਜਾਵੇਗਾ।
5-ਏ


ਕੈਪਸ਼ਨ—ਏ ਐਸ ਆਰ ਬਹੋੜੂ— 10— 2 ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੀਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement