ਓਵਰਟੇਕ ਨੂੰ ਲੈ ਕੇ ਅੱਧੀ ਰਾਤ ਨੂੰ ਹੱਥੋਪਾਈ ਹੋਏ ਨੌਜਵਾਨ, ਚੱਲੀਆਂ ਗੋਲੀਆਂ
Published : Oct 10, 2020, 4:34 pm IST
Updated : Oct 10, 2020, 4:34 pm IST
SHARE ARTICLE
Youth fight over overtaking car
Youth fight over overtaking car

ਝਗੜੇ ਦੌਰਾਨ ਇਕ ਨੌਜਵਾਨ ਦੀ ਹੋਈ ਮੌਤ

ਜ਼ੀਕਰਪੁਰ: ਬੀਤੀ ਰਾਤ ਜ਼ੀਕਰਪੁਰ ਦੀ ਵੀਆਈਪੀ ਰੋਡ 'ਤੇ ਕਾਰ ਓਵਰਟੇਕ ਨੂੰ ਲੈ ਕੇ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ। ਇਹ ਝਗੜਾ ਇੰਨਾ ਜ਼ਿਆਦਾ ਵਧ ਗਿਆ ਹੈ ਕਿ ਫੌਰਚੂਨਰ ਸਵਾਰ ਦੋ ਨੌਜਵਾਨਾਂ ਨੇ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। 

Anil KumarAnil Kumar

ਇਹ ਘਟਨਾ ਬੀਤੀ ਰਾਤ ਡੇਢ ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ ਅਨਿਲ ਕੁਮਾਰ (35) ਦੱਸੀ ਜਾ ਰਹੀ ਹੈ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ 10 ਮਹੀਨੇ ਦਾ ਲੜਕਾ ਛੱਡ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Death

ਦੱਸਿਆ ਜਾ ਰਿਹਾ ਹੈ ਕਿ ਅਨਿਲ ਕੁਮਾਰ ਲਿਫ਼ਟਾਂ ਠੀਕ ਕਰਨ ਦਾ ਕੰਮ ਕਰਦਾ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਕੁਝ ਨੌਜਵਾਨ ਗੱਡੀ 'ਤੇ ਸਵਾਰ ਹੋ ਕੇ ਵੀਵੀਆਈਪੀ ਰੋਡ 'ਤੇ ਜਾ ਰਹੇ ਸਨ। ਫੌਰਚੂਨਰ  ਗੱਡੀ ਵਿਚ ਸਵਾਰ ਨੌਜਵਾਨਾਂ ਦੀ ਇਕ ਹੋਰ ਗੱਡੀ ਵਿਚ ਜਾ ਰਹੇ ਦੋ ਨੌਜਵਾਨਾਂ ਨਾਲ ਓਵਰਟੇਕ ਨੂੰ ਲੈ ਕੇ ਬਹਿਸ ਹੋ ਗਈ। ਫੌਰਚੂਨਰ ਸਵਾਰ ਨੌਜਵਾਨਾਂ ਨੇ ਗੁੱਸੇ ਵਿਚ ਆ ਕੇ ਤਿੰਨ ਫਾਇਰ ਕੀਤੇ, ਜਿਸ ਵਿਚੋਂ ਦੋ ਗੋਲੀਆਂ ਅਨਿਲ ਕੁਮਾਰ ਦੇ ਜਾ ਲੱਗੀਆਂ। 

DeathDeath

ਅਨਿਲ ਕੁਮਾਰ ਨੂੰ ਜ਼ਖਮੀ ਹਾਲਤ ਵਿਚ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਦਾਮ ਦੇਣ ਤੋਂ ਬਾਅਦ ਫੌਰਚੂਨਰ ਸਵਾਰ ਨੌਜਵਾਨ ਫਰਾਰ ਹੋ ਗਏ। ਡੀਐਸਪੀ ਡੇਰਾਬਸੀ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement