ਧੀ ਨੂੰ ਕਰਵਾਚੌਥ ਦਾ ਸਾਮਾਨ ਦੇ ਕੇ ਵਾਪਸ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਦਿਲ ਦਹਿਲਾਉਣ ਵਾਲਾ ਹਾਦਸਾ
Published : Oct 10, 2022, 2:45 pm IST
Updated : Oct 10, 2022, 2:45 pm IST
SHARE ARTICLE
photo
photo

ਪਤੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖਮੀ

ਜਲੰਧਰ:  ਜਲੰਧਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਣੇ ਆਈ ਹੈ। ਇਥੇ ਦਿਹਾਤੀ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪੁਰਾਣੀ ਜਲੰਧਰ-ਹੁਸ਼ਿਆਰਪੁਰ ਲਿੰਕ ਰੋਡ ’ਤੇ ਸਥਿਤ ਪਿੰਡ ਸ਼ੇਖੇ ਪੁਲ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਭਿਆਨਕ ਸੜਕ ਹਾਦਸੇ ਨੇ ਹੁਸ਼ਿਆਰਪੁਰ ਦੇ ਇਕ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟਰੈਕਟਰ-ਟਰਾਲੀ ਚਾਲਕ ਨੇ ਦਰੜ ਦਿੱਤਾ ਅਤੇ ਇਸ ਨਾਲ ਪਤੀ ਦੀ ਮੌਕੇ ’ਤੇ ਹੀ ਮੌਤ ਹੋਣ ਅਤੇ ਪਤਨੀ ਦੇ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਜਾਣਕਾਰੀ ਅਨੁਸਾਰ ਪਤੀ-ਪਤਨੀ ਆਪਣੀ ਧੀ ਨੂੰ ਕਰਵਾਚੌਥ ਦੇ ਤਿਉਹਾਰ ਦਾ ਸਾਮਾਨ ਦੇ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ ਕਿ ਸ਼ੇਖੇ ਪੁਲ ਕੋਲ ਟਰਾਲੀ-ਟਰੈਕਟਰ  ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ  ਉਹਨਾਂ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਮਕਸੂਦਾਂ ਵਿਖੇ ਟਰਾਲੀ-ਟਰੈਕਟਰ ਚਾਲਕ ’ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਮ੍ਰਿਤਕ ਵਿਅਕਤੀ ਦੀ ਪਛਾਣ ਤਰਲੋਕ ਚੰਦ ਪੁੱਤਰ ਮੇਹਰ ਰਾਮ ਵਾਸੀ ਪਿੰਡ ਕੈਮਪੁਰ ਥਾਣਾ ਸਦਰ ਹੁਸ਼ਿਆਰਪੁਰ ਵਜੋਂ ਹੋਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement