ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਆਮ ਆਦਮੀ ਪਾਰਟੀ ਦੇ ਗੁੰਡੇ - ਸੁਖਜਿੰਦਰ ਰੰਧਾਵਾ 
Published : Oct 10, 2022, 4:50 pm IST
Updated : Oct 10, 2022, 5:24 pm IST
SHARE ARTICLE
Sukhjinder Randhawa
Sukhjinder Randhawa

ਜੇਕਰ ਪੰਜਾਬ ਵਿਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਤਿਹਾੜ ਜੇਲ੍ਹ ਦੇ ਡੀਜੀਪੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ

 

ਗੁਰਦਾਸਪੁਰ - ਗੁਰਦਾਸਪੁਰ ਪਹੁੰਚੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੰਮੇ ਹੱਥ੍ਹੀਂ ਲਿਆ ਹੈ ਤੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਪਿੱਛੇ ਆਮ ਆਦਮੀ ਪਾਰਟੀ ਦਾ ਹੀ ਹੱਥ ਹੈ। ਮੂਸੇਵਾਲਾ ਕਤਲ ਮਾਮਲੇ ਬਾਰੇ ਬੋਲਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਆਮ ਆਦਮੀ ਪਾਰਟੀ ਦੇ ਗੁੰਡੇ ਹਨ ਤੇ ਇਸ ਕਰਕੇ ਹੀ ਪੰਜਾਬ ਵਿਚ ਗੈਂਗਵਾਰ ਅਤੇ ਗੋਲੀਆਂ ਚੱਲਣਾ ਆਮ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਦਾ ਡੀਜੀਪੀ ਇਨ੍ਹਾਂ ਗੈਂਗਸਟਰਾਂ ਨੂੰ ਪਾਲ ਰਿਹਾ ਹੈ ਅਤੇ ਚੋਣਾਂ ਦੌਰਾਨ ਵੀ ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰਾਂ ਨੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਫ਼ੋਨ ਕਰ ਕੇ ਧਮਕਾਇਆ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਉਹਨਾਂ ਕਿਹਾ ਕਿ ਇਸ ਦੀ ਸੂਚਨਾ ਉਹਨਾਂ ਨੇ ਤਿਹਾੜ ਜੇਲ੍ਹ ਦੇ ਡੀਜੀਪੀ ਨੂੰ ਦਿੱਤੀ ਸੀ ਪਰ ਉਹਨਾਂ ਨੇ ਕੁੱਝ ਨਹੀਂ ਕੀਤਾ। ਸੁਖਜਿੰਦਰ ਰੰਧਾਵਾ ਨੇ ਮੰਗ ਕੀਤੀ ਹੈ ਕਿ ਜੇਕਰ ਪੰਜਾਬ ਵਿਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਹੈ ਤਾਂ

ਸਭ ਤੋਂ ਪਹਿਲਾਂ ਤਿਹਾੜ ਜੇਲ੍ਹ ਦੇ ਡੀਜੀਪੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਉੱਪਰ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਮਨਪ੍ਰੀਤ ਮੰਨਾ ਕੋਲੋਂ ਫ਼ਿਰੋਜ਼ਪੁਰ ਦੀ ਜੇਲ੍ਹ ਵਿਚ 2 ਮੋਬਾਇਲ ਫ਼ੋਨ ਮਿਲੇ ਹਨ ਜਦਕਿ ਫ਼ਿਰੋਜ਼ਪੁਰ ਜੇਲ੍ਹ ਵਿਚ ਕੋਈ ਪਰਿੰਦਾ ਪਰ ਨਹੀਂ ਮਾਰ ਸਕਦਾ ਪਰ ਗੈਂਗਸਟਰਾਂ ਕੋਲੋਂ ਮੋਬਾਈਲ ਫ਼ੋਨ ਮਿਲਣਾ ਅਤੇ ਗੈਂਗਸਟਰਾਂ ਦਾ ਭੱਜ ਜਾਣਾ ਇਹ ਪੰਜਾਬ ਸਰਕਾਰ ਦੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਇਸ ਲਈ ਹੀ ਸਿੱਧੂ ਮੂਸੇਵਾਲ਼ਾ ਦਾ ਪਰਿਵਾਰ ਕਹਿ ਰਿਹਾ ਹੈ ਕਿ ਉਨ੍ਹਾਂ ਨੂੰ ਇਸ ਸਰਕਾਰ ਵਿਚ ਇਨਸਾਫ਼ ਨਹੀਂ ਮਿਲ ਰਿਹਾ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement