20-21 ਅਕਤੂਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 
Published : Oct 10, 2023, 4:45 pm IST
Updated : Oct 10, 2023, 4:45 pm IST
SHARE ARTICLE
Punjab Vidhan Sabha
Punjab Vidhan Sabha

ਪੁਰਾਣੇ ਸੈਸ਼ਨ ਨੂੰ ਹੀ ਦੁਬਾਰਾ ਬਲਾਉਣ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।   - ਕੁਲਤਾਰ ਸੰਧਵਾਂ

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾ ਲਿਆ ਹੈ। ਇਹ ਸੈਸ਼ਨ 20–21 ਅਕਤੂਬਰ ਨੂੰ ਹੋਵੇਗਾ। ਇਸ ਸੈਸ਼ਨ ਵਿਚ ਕਿਹੜੇ ਮੁੱਦੇ ਵਿਚਾਰੇ ਜਾਣਗੇ ਇਸ ਦਾ ਅਧਿਕਾਰਿਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵਿਚ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ ਜਿਸ ਵਿਚ ਐਸਵਾਈਐਲ ਨਹਿਰ ਦਾ ਮੁੱਦਾ, ਆਰਡੀਐਫ ਦੇ ਰੁਕੇ ਹੋਏ ਫੰਡ ਦਾ ਮੁੱਦਾ ਅਤੇ ਹੋਰ ਵੀ ਮੁੱਦੇ ਵਿਚਾਰੇ ਜਾ ਸਕਦੇ ਹਨ।

ਦੱਸ ਦਈਏ ਕਿ ਇਹ ਸੈਸ਼ਨ ਪਿਛਲੇ ਵਿਧਾਨ ਸਭਾ ਦੇ ਸੈਸ਼ਨ ਦੀ ਨਿਰੰਤਰਤਾ ਵਜੋਂ ਹੀ ਬੁਲਾਇਆ ਗਿਆ ਹੈ ਜਿਸ ਦੀ ਪੁਸ਼ਟੀ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ਹੈ ਤੇ ਇਸ ਸਬੰਧੀ ਰਾਜਪਾਲ ਦੀ ਮਨਜ਼ੂਰੀ ਲੈਣ ਬਾਰੇ ਉਹਨਾਂ ਨੇ ਕਿਹਾ ਕਿ ਪੁਰਾਣੇ ਸੈਸ਼ਨ ਨੂੰ ਹੀ ਦੁਬਾਰਾ ਬਲਾਉਣ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।   

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement