ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ
Published : Oct 10, 2025, 6:24 pm IST
Updated : Oct 10, 2025, 6:24 pm IST
SHARE ARTICLE
PESCO celebrates 47th foundation day
PESCO celebrates 47th foundation day

ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ਵਿੱਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਰਿ.), ਨੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੰਮ ਪ੍ਰਤੀ ਦ੍ਰਿੜਤਾ ਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਸਕੋ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ, ਸਾਬਕਾ ਸੈਨਿਕਾਂ ਦੀ ਭਲਾਈ ਅਤੇ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਪੈਸਕੋ ਵੱਲੋਂ 6,000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ, ਜੋ ਪੰਜਾਬ ਸਰਕਾਰ ਦੀ ਸੈਨਿਕਾਂ ਦੀ ਭਲਾਈ ਅਤੇ ਪੁਨਰਵਾਸ ਪ੍ਰਤੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੈਸਕੋ ਅੱਗੇ ਵੀ ਸਾਬਕਾ ਸੈਨਿਕਾਂ ਲਈ ਹੋਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement