ਖ਼ਬਰਾਂ |

ਤਾਜ਼ਾ |

ਲੁਧਿਆਣਾ ਵਿੱਚ 'ਆਪ' ਕੌਂਸਲਰ ਊਸ਼ਾ ਕਲਿਆਣ ਦਾ ਦਿਹਾਂਤ, ਕੈਂਸਰ ਤੋਂ ਸਨ ਪੀੜਤ

By : GAGANDEEP

Published : Oct 10, 2026, 1:23 pm IST
Updated : Oct 10, 2026, 1:23 pm IST
SHARE ARTICLE
photo
photo

ਅਗਲੇ ਮਹੀਨੇ ਸੀ ਪੁੱਤਰ ਦਾ ਵਿਆਹ

ਲੁਧਿਆਣਾ ਦੇ ਵਾਰਡ ਨੰਬਰ 47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਅੱਜ ਕੈਂਸਰ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਡੀ.ਐਮ.ਸੀ. (DMC) ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਇਲਾਕੇ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ, ਕੌਂਸਲਰ ਊਸ਼ਾ ਕਾਲੀਆ ਦੇ ਤਿੰਨ ਪੁੱਤਰ ਹਨ। ਪਰਿਵਾਰ ਹਾਲ ਹੀ ਵਿੱਚ ਖੁਸ਼ੀ ਦੇ ਮਾਹੌਲ ਵਿੱਚ ਸੀ ਕਿਉਂਕਿ ਉਨ੍ਹਾਂ ਦੇ ਇੱਕ ਪੁੱਤਰ ਦਾ ਵਿਆਹ ਅਗਲੇ ਮਹੀਨੇ (ਨਵੰਬਰ) ਤੈਅ ਸੀ ਅਤੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਸਨ। ਹੁਣ ਮਾਂ ਦੇ ਅਚਾਨਕ ਵਿਛੋੜੇ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਉਨ੍ਹਾਂ ਦਾ ਦੁੱਖ ਅਸਹਿ ਹੈ।

ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਆਗੂਆਂ, ਸਥਾਨਕ ਵਸਨੀਕਾਂ ਅਤੇ ਸਮਰਥਕਾਂ ਨੇ ਕੌਂਸਲਰ ਊਸ਼ਾ ਰਾਣੀ ਕਲਿਆਣ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਥਾਨਕ ਲੋਕ ਉਨ੍ਹਾਂ ਨੂੰ ਇੱਕ ਮਿਲਣਸਾਰ ਆਗੂ ਵਜੋਂ ਯਾਦ ਕਰਦੇ ਹਨ, ਜੋ ਹਮੇਸ਼ਾ ਸੁੱਖ-ਦੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement