ਖ਼ਬਰਾਂ |

ਤਾਜ਼ਾ |

ਸਫ਼ੈਦੇ ਨਾਲ ਟਕਰਾਉਣ ਤੋਂ ਬਾਅਦ ਤੇਜ਼ ਰਫਤਾਰ ਕਾਰ ਨੂੰ ਲੱਗੀ ਅੱਗ, ਕਾਰ ਚਾਲਕ ਦੀ ਹੋਈ ਮੌਤ

By : GAGANDEEP

Published : Oct 10, 2026, 12:57 pm IST
Updated : Oct 10, 2026, 12:59 pm IST
SHARE ARTICLE
Dinanagar Accident News
Dinanagar Accident News

ਪਿੰਡ ਮਿਆਣੀ ਨੇੜੇ ਭਿਆਨਕ ਸੜਕ ਹਾਦਸਾ,

ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਿਆਣੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿੱਚ ਆ ਗਈ। ਮ੍ਰਿਤਕ ਦੀ ਪਛਾਣ ਸੰਨੀ ਭਗਤ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਨੀ ਭਗਤ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਮਿਆਣੀ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫੈਦੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਕਾਰ ਚਾਲਕ ਸੰਨੀ ਭਗਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਕਾਰ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ। ਹਾਲਾਂਕਿ, ਅੱਗ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਦਰਦਨਾਕ ਹਾਦਸੇ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੰਨੀ ਭਗਤ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਜਾਣਕਾਰਾਂ ਅਤੇ ਇਲਾਕਾ ਵਾਸੀਆਂ ਵਿੱਚ ਸੋਗ ਦਾ ਮਾਹੌਲ ਹੈ ਮ੍ਰਿਤਕ ਨੌਜਵਾਨ ਪਤਨੀ ਸਮੇਤ ਦੋ ਬੱਚਿਆਂ ਨੂੰ ਛੱਡ ਗਿਆ ਹੈ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement