ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਨਾਂ 'ਤੇ ਕਰ ਰਹੀ ਹੈ ਧੋਖਾ : ਚੀਮਾ
Published : Nov 10, 2018, 11:24 am IST
Updated : Nov 10, 2018, 11:24 am IST
SHARE ARTICLE
Harpal Singh Cheema
Harpal Singh Cheema

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਦਲਿਤਾਂ............

ਚੰਡੀਗੜ੍ਹ (ਨੀਲ ਭਲਿੰਦਰ):  ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਦਲਿਤਾਂ ਅਤੇ ਗ਼ਰੀਬਾਂ ਦੇ ਅਧਿਕਾਰਾਂ ਨੂੰ ਕੁਚਲ ਰਹੇ ਹਨ। ਜਿਸ ਕਾਰਨ ਉਨ੍ਹਾਂ ਦਾ ਜੀਵਨ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਦਲਿਤ ਬੱਚਿਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਬੱਚਿਆਂ ਦੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਸੁਪਨੇ ਟੁੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2015-17 ਅਤੇ 2016-17 ਦੀ ਸਕਾਲਰਸ਼ਿਪ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਸੂਬੇ ਵਿਚ ਹਰ ਵਰਗ ਸਰਕਾਰ ਤੋਂ ਦੁਖੀ ਹੈ ਅਤੇ ਹਰ ਰੋਜ਼ ਧਰਨੇ ਅਤੇ ਮੁਜ਼ਾਹਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਪਰੰਤੂ ਹੁਣ ਆਪਣੇ ਵਾਅਦੇ ਪੂਰੇ ਕਰਨ ਤੋਂ ਅਸਮਰਥ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਅਤੇ ਦਲਿਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੁਵਿਧਾਵਾਂ ਦਾ ਬੁਰਾ ਹਾਲ ਹੈ ਅਤੇ ਗ਼ਰੀਬ ਲੋਕ ਰਾਸ਼ਨ, ਪੈਨਸ਼ਨ ਅਤੇ ਹੋਰ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement