ਹਰਿਆਣਾ ਵਿਚ ਹੁੱਡਾ ਅਤੇ ਪੰਜਾਬ ਵਿਚ ਵੇਰਕਾ ਨੂੰ ਦਿਤੀ ਜਾ ਸਕਦੀ ਹੈ ਜ਼ਿੰਮੇਵਾਰੀ
Published : Nov 10, 2018, 11:36 am IST
Updated : Nov 10, 2018, 11:36 am IST
SHARE ARTICLE
Bhupinder Singh Hooda
Bhupinder Singh Hooda

ਲੋਕ ਸਭਾ ਚੋਣਾਂ 2019 ਅਤੇ ਉਸ ਦੇ ਕੁੱਝ ਹੀ ਸਮਾਂ ਬਾਅਦ ਹਰਿਆਣੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਵਿਚ ਜਾਤੀਗਤ ਸਮੀਕਰਨਾਂ.......

ਚੰਡੀਗੜ੍ਹ  : ਲੋਕ ਸਭਾ ਚੋਣਾਂ 2019 ਅਤੇ ਉਸ ਦੇ ਕੁੱਝ ਹੀ ਸਮਾਂ ਬਾਅਦ ਹਰਿਆਣੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਵਿਚ ਜਾਤੀਗਤ ਸਮੀਕਰਨਾਂ ਨੂੰ ਵੇਖਦਿਆਂ ਰਾਜਨੀਤਕ ਗੋਟੀਆਂ ਬਿਠਾਣੀਆਂ ਸ਼ੁਰੂ ਕਰ ਦਿਤੀਆਂ ਹਨ ।  ਪਾਰਟੀ ਪੰਜਾਬ ਵਿਚ ਦਲਿਤ ਅਤੇ ਹਰਿਆਣਾ ਵਿਚ ਜਾਟ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਇਨ੍ਹਾਂ ਜਾਤੀਆਂ ਦੇ ਨੇਤਾਵਾਂ ਨੂੰ ਅੱਗੇ ਲਿਆਉਣ ਜਾ ਰਹੀ ਹੈ।

Raj Kumar VerkaRaj Kumar Verka

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਕਾਂਗਰਸ ਪੰਜਾਬ ਵਿਚ ਅੰਮ੍ਰਿਤਸਰ ਦੇ ਵਿਧਾਇਕ ਰਾਜਕੁਮਾਰ ਵੇਰਕਾ ਅਤੇ ਹਰਿਆਣਾ ਵਿਚ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ  ਹੁੱਡਾ ਨੂੰ ਆਪੋ-ਅਪਣੇ ਸੂਬੇ ਦੀ ਕਮਾਨ ਸੌਂਪਣ ਜਾ ਰਹੀ ਹੈ । ਵੇਰਕਾ ਪਾਰਟੀ  ਦੇ ਦਲਿਤ ਚੇਹਰੇ ਹਨ ਤਾਂ ਹੁੱਡਾ ਜਾਟ ਆਗੂ ਮੰਨੇ ਜਾਂਦੇ ਹਨ। ਪੰਜਾਬ ਵਿਚ ਰਾਜਨੀਤੀ ਵਿਚ ਦਲਿਤ ਤੇ ਜੱਟ ਫ਼ੈਕਟਰ ਸੱਭ ਤੋਂ ਜ਼ਿਆਦਾ ਪ੍ਰਭਾਵੀ ਹੈ। ਇਸ ਵੇਲੇ ਕਾਂਗਰਸ ਸਰਕਾਰ ਜੱਟ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਹੈ ਅਤੇ ਪਾਰਟੀ ਪ੍ਰਧਾਨ ਚੌਧਰੀ ਸੁਨੀਲ ਕੁਮਾਰ ਜਾਖੜ ਵੀ ਜੱਟ ਭਾਈਚਾਰੇ ਨਾਲ ਸਬੰਧਤ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement