ਪੰਜਾਬ 'ਚ ਠੰਢ ਦੇ ਅਸਰ ਨਾਲ ਵਧੀ ਕੋਰੋਨਾ ਦੀ ਗਿਣਤੀ
Published : Nov 10, 2020, 3:14 pm IST
Updated : Nov 10, 2020, 3:14 pm IST
SHARE ARTICLE
corona
corona

ਸੂਬੇ 'ਚ ਇਸ ਦੌਰਾਨ 587 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸੇ ਦੇ ਨਾਲ ਹੀ ਪੰਜਾਬ 'ਚ ਠੰਢ ਦੇ ਅਸਰ ਕਰਕੇ ਕੋਰੋਨਾ ਦੀ ਗਿਣਤੀ ਵੀ ਵੱਧ ਰਹੀ ਹੈ।  ਸੂਬੇ ਦੀ ਗੱਲ ਕਰੀਏ ਜੇਕਰ ਕੋਰੋਨਾ ਵਾਇਰਸ ਨਾਲ ਲੋਕਾਂ ਦੀ ਮੌਤਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 22 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ 'ਚ ਇਸ ਦੌਰਾਨ 587 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

delhi pollution

ਜ਼ਿਕਰਯੋਗ ਹੈ ਕਿ ਅਕਤੂਬਰ ਮਹੀਨੇ 'ਚ ਕੋਰੋਨਾ ਦੇ ਮਾਮਲਿਆਂ 'ਚ ਭਾਰੀ ਗਿਰਾਵਟ ਆਈ ਸੀ ਪਰ ਹੁਣ ਫਿਰ ਪੌਜ਼ੇਟਿਵ ਕੇਸਾਂ 'ਚ ਇਜ਼ਾਫਾ ਹੋਣਾ ਸ਼ੁਰੂ ਹੋ ਗਿਆ ਹੈ। ਨਵੰਬਰ ਮਹੀਨਾਂ ਸ਼ੁਰੂ ਹੁੰਦਿਆਂ ਹੀ ਸੂਬੇ 'ਚ ਮਰੀਜ਼ਾਂ ਦੀ ਗਿਣਤੀ 'ਚ ਮੁੜ ਤੋਂ ਵਾਧਾ ਹੋਣ ਲੱਗਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਮਹੀਨੇ ਦੇ ਦੂਜੇ ਹਫਤੇ ਤਕ ਇਹ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ।

Corona Virus

 ਸੂਬੇ 'ਚ ਜਿੱਥੇ ਪਿਛਲੇ ਮਹੀਨੇ ਰੋਜ਼ਾਨਾ ਔਸਤਨ 20 ਹਜ਼ਾਰ ਦੇ ਕਰੀਬ ਸੈਂਪਲ ਇਕ ਦਿਨ 'ਚ ਲਏ ਜਾ ਰਹੇ ਸਨ। ਉਥੇ, ਸੋਮਵਾਰ ਨੂੰ ਸੂਬੇ 'ਚ ਸਿਰਫ਼ 9701 ਸੈਂਪਲ ਹੀ ਲਏ ਗਏ ਹਨ। ਹਾਲਾਂਕਿ ਇਕ ਦਿਨ ਪਹਿਲਾਂ ਹੀ 20708 ਲੋਕਾਂ ਦੇ ਸੈਂਪਲ ਸੂਬੇ 'ਚ ਲਏ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement