ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦੇਸ਼ ਭਰ ਵਿਚ ਪਟਾਕਿਆਂ 'ਤੇ ਲਾਈ ਪਾਬੰਦੀ
Published : Nov 10, 2020, 12:35 am IST
Updated : Nov 10, 2020, 12:35 am IST
SHARE ARTICLE
image
image

ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦੇਸ਼ ਭਰ ਵਿਚ ਪਟਾਕਿਆਂ 'ਤੇ ਲਾਈ ਪਾਬੰਦੀ

ਨਵੀਂ ਦਿੱਲੀ, 9 ਨਵੰਬਰ: ਦੇਸ਼ ਭਰ ਵਿਚ ਹਵਾ ਪਦੂਸ਼ਣ ਕਾਰਨ ਹਵਾ ਦੀ ਵਿਗੜ ਰਹੀ ਗੁਣਵੱਤਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਐਨਜੀਟੀ ਨੇ  9 ਨਵੰਬਰ ਰਾਤ ਤੋਂ 30 ਨਵੰਬਰ ਤਕ ਦਿੱਲੀ-ਐਨਸੀਆਰ ਵਿਚ ਪਟਾਕੇ ਚਲਾਉਣ ਉੱਤੇ ਪਾਬੰਦੀ ਲਗਾਈ ਹੈ ਜਦਕਿ ਦੇਸ਼ ਦੇ ਦੂਜੇ ਸੂਬਿਆਂ ਨੂੰ ਵੀ ਹੁਕਮ ਦਿਤੇ ਹਨ।
ਐਨਜੀਟੀ ਨੇ ਅਪਣੇ ਹੁਕਮ ਵਿਚ ਕਿਹਾ ਕਿ ਉਨ੍ਹਾਂ ਸ਼ਹਿਰਾਂ ਵਿਚ ਵੇਚੇ ਜਾ ਸਕਦੇ ਹਨ ਜਿਥੇ ਹਵਾ ਦੀ ਗੁਣਵੱਤਾ ਸਹੀ ਹੈ, ਉਥੇ ਸਿਰਫ਼ 2 ਘੰਟੇ ਲਈ ਗਰੀਨ ਪਟਾਕੇ ਚਲਾਉਣ ਦੀ ਆਗਿਆ ਦਿਤੀ ਗਈ ਹੈ। ਇਹ ਛੋਟ ਦੀਵਾਲੀ, ਛੱਠ ਪੂਜਾ, ਕ੍ਰਿਸਮਿਸ ਅਤੇ ਨਵੇਂ ਸਾਲ ਲਈ ਦਿਤੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਸਰਕਾਰ ਨੇ ਪਹਿਲਾਂ ਹੀ ਦੀਵਾਲੀ ਦੇ ਦਿਨ ਰਾਜਧਾਨੀ ਵਿਚ ਪਟਾਕੇ ਵੇਚਣ ਉੱਤੇ ਪਾਬੰਦੀ ਲਗਾਈ ਹੋਈ ਹੈ। ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਨਜੀਟੀ ਨੇ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚਾਰਾਂ ਸੂਬਿਆਂ ਅਤੇ ਵਾਤਾਵਰਣ ਮੰਤਰਾਲੇ ਨੂੰ ਨੋਟਿਸ ਭੇਜਿਆ ਸੀ। ਨੋਟਿਸ ਵਿਚ ਪਟਾਕੇ ਚਲਾਉਣ 'ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ 'ਤੇ ਇਨ੍ਹਾਂ ਸੂਬਿਆਂ ਤੋਂ ਜਵਾਬ ਮੰਗਿਆ ਗਿਆ ਹੈ।            (ਏਜੰਸੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement