ਨਕਲੀ ਪਨੀਰ ਬਣਾਉਣ ਵਾਲੀ ਫੈਕਟਰੀ 'ਤੇ ਛਾਪਾ, ਭਾਰੀ ਮਾਤਰਾ 'ਚ ਨਕਲੀ ਪਨੀਰ ਤੇ ਕੈਮੀਕਲ ਬਰਾਮਦ
Published : Nov 10, 2020, 1:15 pm IST
Updated : Nov 10, 2020, 1:15 pm IST
SHARE ARTICLE
Police raid at paneer factory
Police raid at paneer factory

ਨਜਾਇਜ਼ ਤੌਰ ਤੇ ਚੱਲ ਰਹੀ ਫੈਕਟਰੀ 'ਤੇ ਐਂਟੀ ਨਾਰਕੋਟਿਕਸ ਹੈਲਥ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ

ਫ਼ਾਜ਼ਿਲਕਾ: ਜ਼ਿਲ੍ਹੇ ਦੀ ਰਾਧਾ ਸਵਾਮੀ ਕਲੋਨੀ ਵਿਚ ਐਂਟੀ ਨਾਰਕੋਟਿਕਸ ਹੈਲਥ ਅਤੇ ਪੰਜਾਬ ਪੁਲਿਸ ਵੱਲੋਂ ਨਕਲੀ ਪਨੀਰ ਬਣਾਉਣ ਵਾਲੀ ਫੈਕਟਰੀ 'ਤੇ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਪਿਛਲੇ ਪੰਜ ਸਾਲਾਂ ਤੋਂ ਨਾਜਾਇਜ਼ ਤੌਰ 'ਤੇ ਚੱਲ ਰਹੀ ਸੀ।

Police raid at paneer factoryPolice raid at paneer factory

ਛਾਪੇਮਾਰੀ ਦੌਰਾਨ ਇਕ ਕੁਇੰਟਲ ਤੇਰਾਂ ਕਿਲੋ ਨਕਲੀ ਪਨੀਰ, ਵੱਡੀ ਮਾਤਰਾ ਵਿਚ ਕੈਮੀਕਲ ਅਤੇ ਪਾਊਡਰ ਬਰਾਮਦ ਕੀਤਾ ਗਿਆ। ਇਸ ਮੌਕੇ ਫੈਕਟਰੀ ਮਾਲਕ ਦੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਕਾਗਜ਼ਾਤ ਨਹੀਂ ਦਿਖਾਇਆ ਜਾ ਸਕਿਆ ਅਤੇ ਫੈਕਟਰੀ ਮਾਲਕਾਂ ਵਲੋਂ ਲਾਇਸੰਸ ਅਪਲਾਈ ਕੀਤੇ ਹੋਣ ਦੀ ਗੱਲ ਆਖੀ ਗਈ ਪਰ ਉਹਨਾਂ ਕੋਲ ਕੋਈ ਰਸੀਦ ਵੀ ਨਹੀਂ ਸੀ।

Police raid at paneer factoryPolice raid at paneer factory

ਉਧਰ ਇਸ ਮਾਮਲੇ ਸਬੰਧੀ ਐਂਟੀ ਨਾਰਕੋਟਿਕਸ ਵਿਭਾਗ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਥਾਂ 'ਤੇ ਸੁੱਕੇ ਦੁੱਧ ਤੋਂ ਪਨੀਰ ਤਿਆਰ ਕੀਤਾ ਜਾ ਰਿਹਾ। ਛਾਪੇਮਾਰੀ ਦੌਰਾਨ ਉਹਨਾਂ ਨੇ ਭਾਰੀ ਮਾਤਰਾ ਵਿਚ ਨਕਲੀ ਪਨੀਰ, ਕੈਮੀਕਲ ਅਤੇ ਪਾਊਡਰ ਬਰਾਮਦ ਵੀ ਕੀਤਾ। ਐਂਟੀ ਨਾਰਕੋਟਿਕਸ ਵਿਭਾਗ ਨੇ ਪਨੀਰ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement