ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫ਼ਾ 
Published : Nov 10, 2023, 7:30 pm IST
Updated : Nov 10, 2023, 7:30 pm IST
SHARE ARTICLE
Dr Baljeet Kaur
Dr Baljeet Kaur

ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ ਪਦਉੱਨਤੀ ਉਪਰੰਤ ਬਣਾਇਆ ਸੁਪਰਡੰਟ ਗ੍ਰੇਡ-2

ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ। 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। 

ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ। 

ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰਡੰਟ ਗ੍ਰੇਡ-2, ਜਿਨ੍ਹਾ ਵਿਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਤ,  ਇੱਕ ਪੱਛੜੀ ਸ੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਿਲ ਹਨ, ਨੂੰ ਤਰੱਕੀ ਦਿੱਤੀ ਗਈ ਹੈ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement