ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਿਰੁਧ 'ਆਪ' ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ
Published : Dec 10, 2020, 12:50 am IST
Updated : Dec 10, 2020, 12:50 am IST
SHARE ARTICLE
image
image

ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਿਰੁਧ 'ਆਪ' ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ

ਅਕਾਲੀਆਂ ਵਾਂਗ ਹੁਣ ਵੀ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੇ ਹਨ ਵਿਧਾਇਕ ਅਤੇ ਕੈਪਟਨ ਦੇ ਸਲਾਹਕਾਰ : 'ਆਪ'

ਰਾਜਪੁਰਾ, 9  ਦਸੰਬਰ (ਗੁਰਸ਼ਰਨ ਵਿੱਰਕ): ਰਾਜਪੁਰਾ ਵਿਚੋਂ ਬੀਤੀ ਰਾਤ ਫੜ੍ਹੀ ਗਈ ਨਕਲੀ ਸ਼ਰਾਬ ਦੀ ਫ਼ੈਕਟਰੀ ਦੇ ਸਬੰਧੀ ਅੱਜ ਆਮ ਆਦਮੀ ਪਾਰਟੀ ਨੇ ਰਾਜਪੁਰਾ ਦੇ ਟਾਹਲੀ ਵਾਲਾ ਚੌਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਦੇ ਵਿਰੁਧ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ  ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜਾਨਚੀ ਨੀਨਾ ਮਿੱਤਲ ਨੇ ਕਿਹਾ ਕਿ ਸਿਆਸੀ ਸਰਪ੍ਰਸਤੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਵਧ ਚੁੱਕੇ ਹਨ ਜਿਸ ਕਾਰਨ ਉਹ ਨਕਲੀ ਸ਼ਰਾਬ ਅਤੇ ਨਸ਼ਾ ਵੇਚ ਕੇ ਪੰਜਾਬ ਦੇ ਲੋਕਾਂ ਦੀ ਜਾਨ ਨਾਲ ਖੇਡ ਰਹੇ ਹਨ ਜਿਸ ਬੇਸ਼ਰਮੀ ਨਾਲ ਕਾਂਗਰਸ ਦੇ ਵਿਧਾਇਕ ਨਸ਼ਾ ਤਸਕਰਾਂ ਦੀ ਖੁੱਲ੍ਹ ਕੇ ਮਦਦ ਕਰ ਰਹੇ ਹਨ।
ਉਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਸਾਰਾ ਕਾਰਜ ਕੈਪਟਨ ਅਮਰਿੰਦਰ ਸਿੰਘ ਦੀ ਦੇਖ ਰੇਖ ਤੇ ਹੇਠਾਂ ਹੀ ਚੱਲ ਰਿਹਾ ਹੈ। ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਅੱਜ ਉਨ੍ਹਾਂ ਦੀ ਜਾਨ ਨਾਲ ਖੇਡਦੇ ਹੋਏ ਸੂਬੇ ਵਿਚ ਨਸ਼ੇ ਦਾ ਜਾਲ ਵਿਛਾਉਣ ਦਾ ਕਾਰਜ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹੇ ਚ ਨਾਜਾਇਜ਼ ਸ਼ਰਾਬ ਤਸਕਰਾਂ ਨੂੰ ਘਨੌਰ, ਰਾਜਪੁਰਾ ਤੋਂ ਸਿਆਸੀ ਸਹਿ ਪ੍ਰਾਪਤ ਹੋਣ ਕਰ ਕੇ ਅਤੇ ਖੁਦ ਮੁੱਖ ਮੰਤਰੀ ਦੀ ਪਤਨੀ ਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਨਾਲ ਨਜ਼ਦੀਕੀਆ ਕਾਰਨ ਉਨ੍ਹਾਂ ਉੱਪਰ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਰਾਜਪੁਰਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 'ਆਪ' ਆਗੂਆਂ ਨੇ ਕਿਹਾ ਕਿ ਬੀਤੀ ਰਾਤ ਰਾਜਪੁਰਾ ਤੋਂ ਫਿਰ ਇਕ ਨਕਲੀ ਸ਼ਰਾਬ ਦੀ ਫ਼ੈਕਟਰੀ ਫੜੀ ਗਈ ਹੈ, ਇਸ ਦੇ ਦੋਸ਼ੀ ਜੋ ਦੀਪੇਸ਼ ਕੁਮਾਰ ਗਰੋਵਰ ਅਤੇ ਕਾਰਜ ਸਿੰਘ ਜੋ ਗ੍ਰਿਫ਼ਤਾਰ ਕੀਤੇ ਗਏ ਹਨ ਦੋਵਾਂ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ, ਘਨੌਰ ਦੇ ਵਿਧਾਇਕ ਮਦਨਲਾਲ ਅਤੇ ਐਮਪੀ ਪ੍ਰਨੀਤ ਕੌਰ ਦੇ ਨਜ਼ਦੀਕੀ ਹਨ।

ਫੋਟੋ ਨੰ: 9 ਪੀਏਟੀ 18

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement