ਰਾਘਵ ਚੱਢਾ ਨੇ ਸੰਸਦ 'ਚ ਚੁਕਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ
Published : Dec 10, 2022, 7:09 am IST
Updated : Dec 10, 2022, 7:09 am IST
SHARE ARTICLE
image
image

ਰਾਘਵ ਚੱਢਾ ਨੇ ਸੰਸਦ 'ਚ ਚੁਕਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ


ਸੰਗਤ ਨੂੰ ਬਿਨਾਂ ਪਾਸਪੋਰਟ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ


ਨਵੀਂ ਦਿੱਲੀ, 9 ਦਸੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁਕਰਵਾਰ ਨੂੰ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁਕਿਆ | ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲਿ੍ਹਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ | ਉਨ੍ਹਾਂ ਕਿਹਾ ਕਿ ਹਰ ਬੱਚਾ ਅਤੇ ਬਜ਼ੁਰਗ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ ਪਰ ਤਿੰਨ ਸਮੱਸਿਆਵਾਂ ਹਰ ਸ਼ਰਧਾਲੂ ਨੂੰ ਝੱਲਣੀਆਂ ਪੈ ਰਹੀਆਂ ਹਨ |
ਉਨ੍ਹਾਂ ਕਿਹਾ ਕਿ ਪਹਿਲੀ ਸਮੱਸਿਆ ਪਾਸਪੋਰਟ ਦੀ ਹੈ | ਤੁਹਾਡੇ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ, ਜੇਕਰ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ | ਭਾਰਤ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਉਠਾਏ | ਦੂਜੀ ਸਮੱਸਿਆ ਇਹ ਹੈ ਕਿ ਹਰ ਸ਼ਰਧਾਲੂ ਨੂੰ 20 ਡਾਲਰ ਫ਼ੀਸ ਦੇਣੀ ਪੈਂਦੀ ਹੈ | ਇਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ | ਜੇਕਰ ਪ੍ਰਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਹਰ ਪ੍ਰਵਾਰ ਨੂੰ  ਸਾਲ ਦਾ 8 ਹਜ਼ਾਰ ਰੁਪਏ ਖ਼ਰਚਾ ਕਰਨਾ ਹੋਵੇਗਾ | ਜਿਸ ਨੂੰ ਬੰਦ ਕੀਤਾ ਜਾਵੇ ਤਾਂ ਜੋ ਉਹ ਆਰਾਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾ ਸਕੇ | ਆਖ਼ਰੀ ਸਮੱਸਿਆ ਹੈ ਆਨਲਾਈਨ ਰਜਿਸਟਰੇਸ਼ਨ ਦੀ, ਜਿਸ ਨੂੰ ਸੌਖਾ ਬਣਾਇਆ ਜਾਵੇ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਘੱਟ ਕੀਤੀਆਂ ਜਾ ਸਕਣ | (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement